ਆਦਰਸ਼ ’ਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ
ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਆਦਰਸ਼ ਮਾਡਲ ਹਾਈ ਸਕੂਲ ਬੁਢਲਾਡਾ ਵਿੱਚ ਸੰਜੀਵਨੀ ਵੈਲਫੇਅਰ ਸੁਸਾਇਟੀ ਵੱਲੋਂ ਪ੍ਰਿੰਸੀਪਲ ਸੁਖਵਿੰਦਰ ਕੌਰ ਦੇ ਸਹਿਯੋਗ ਨਾਲ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰਿੰਸੀਪਲ ਸੁਖਵਿੰਦਰ ਕੌਰ ਨੇ ਕਿਹਾ ਕਿ ਇਹ ਸਕੂਲ ਨਸ਼ਿਆਂ ਤੇ...
Advertisement
ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਆਦਰਸ਼ ਮਾਡਲ ਹਾਈ ਸਕੂਲ ਬੁਢਲਾਡਾ ਵਿੱਚ ਸੰਜੀਵਨੀ ਵੈਲਫੇਅਰ ਸੁਸਾਇਟੀ ਵੱਲੋਂ ਪ੍ਰਿੰਸੀਪਲ ਸੁਖਵਿੰਦਰ ਕੌਰ ਦੇ ਸਹਿਯੋਗ ਨਾਲ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰਿੰਸੀਪਲ ਸੁਖਵਿੰਦਰ ਕੌਰ ਨੇ ਕਿਹਾ ਕਿ ਇਹ ਸਕੂਲ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ਆਪਣਾ ਯੋਗਦਾਨ ਪਾਉਣ ਲਈ ਵਚਨਬੱਧ ਹੈ। ਇਸ ਦੌਰਾਨ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਲਈ ਵਿਦਿਆਰਥੀਆਂ ਦਾ ਕੁਇਜ਼ ਪ੍ਰੋਗਰਾਮ ਕਰਵਾਇਆ ਗਿਆ ਅਤੇ ਸਹੀ ਜੁਆਬ ਦੇਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਗਏ। ਸਕੂਲ ਚੇਅਰਪਰਸਨ ਸੰਜੀਵਨੀ ਬਲਦੇਵ ਕੱਕੜ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਬੱਚਿਆਂ ਨੂੰ ਜਾਗਰੂਕ ਕੀਤਾ। ਉਨ੍ਹਾਂ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਅਤੇ ਨਸ਼ਿਆਂ ਨਾਲ ਹੋਣ ਵਾਲੀਆ ਸਮਾਜਿਕ ਕੁਰੀਤੀਅ ਬਾਰੇ ਜਾਣੂ ਕਰਵਾਇਆ।
Advertisement
Advertisement