ਪੱਤਰ ਪ੍ਰੇਰਕ
ਸਰਦੂਲਗੜ੍ਹ, 19 ਅਕਤੂਬਰ
ਬਲਰਾਜ ਸਿੰਘ ਭੂੰਦੜ ਯਾਦਗਾਰੀ ਯੂਨੀਵਰਸਿਟੀ ਕਾਲਜ ਦੇ ਐੱਨਐੱਸਐੱਸ ਵਿਭਾਗ ਦੇ ਵਾਲੰਟੀਅਰਾਂ ਨੇ ਅੱਜ ਇੱਕ ਵਾਤਾਵਰਨ ਬਚਾਓ ਜਾਗਰੂਕਤਾ ਰੈਲੀ ਕੱਢੀ, ਜਿਸ ਦਾ ਆਗਾਜ਼ ਪ੍ਰਿੰਸੀਪਲ ਡਾ. ਲਖਵੀਰ ਸਿੰਘ ਗਿੱਲ ਨੇ ਕੀਤਾ। ਉਨ੍ਹਾਂ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣ ਲਈ ਵਿਦਿਆਰਥੀਆਂ ਨੂੰ ਕਈ ਸੁਝਾਵ ਦਿੱਤੇ। ਪ੍ਰੋਗਰਾਮ ਅਫਸਰ ਪ੍ਰੋ. ਰਾਜਵਿੰਦਰ ਸਿੰਘ ਅਤੇ ਡਾ. ਸਰਬਜੀਤ ਕੌਰ ਦੀ ਯੋਗ ਅਗਵਾਈ ਵਿੱਚ ਇਹ ਰੈਲੀ ਕਾਲਜ ਕੈਂਪਸ ਤੋਂ ਲੈ ਕੇ ਪਿੰਡ ਖੈਰਾ ਕਲਾਂ, ਫਿਰ ਖੈਰਾ ਖੁਰਦ ਹੁੰਦਿਆਂ ਹੋਇਆਂ ਵਾਪਸ ਕਾਲਜ ਕੈਂਪਸ ਚ ਆ ਕੇ ਸਮਾਪਤ ਹੋ ਗਈ। ਰੈਲੀ ਵਿੱਚ 115 ਵਾਲੰਟੀਅਰਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ।
ਸਮਾਲਸਰ (ਪੱਤਰ ਪ੍ਰੇਰਕ): ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੇ ਐੱਨ.ਐੱਸ.ਐੱਸ ਯੂਨਿਟ ਦੇ ਵਾਲੰਟੀਅਰਾਂ ਨੇ ਨੱਥੂਵਾਲਾ ਗਰਬੀ ਨਗਰ ਵਿਚ ਪ੍ਰੋਗਰਾਮ ਅਫ਼ਸਰ ਜਸਵੀਰ ਸਿੰਘ ਦੇਖ ਰੇਖ ਹੇਠ ਸਵੱਛ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ। ਇਸ ਦੌਰਾਨ ਵਿਦਿਆਰਥੀਆਂ ਨੇ ਪਲਾਸਟਿਕ ਦੇ ਲਿਫਾਫੇ, ਡਿਸਪੋਜ਼ਲ ਤੇ ਬੋਤਲਾਂ ਇਕੱਠੀਆਂ ਕੀਤੀਆਂ। ਇਸ ਮੁਹਿੰਮ ਵਿਚ ਬੱਚਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ ਅਤੇ ਅੱਗੇ ਤੋਂ ਇਲਾਕਾ ਵਾਸੀਆਂ ਨੂੰ ਸਫਾਈ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਚੇਅਰਮੈਨ ਹਰਮਿੰਦਰਪਾਲ ਸਿੰਘ ਗਿੱਲ, ਮੈਨੇਜਿੰਗ ਡਾਇਰੈਕਟਰ ਸੁਖਮਿੰਦਰਪਾਲ ਸਿੰਘ ਗਿੱਲ, ਪ੍ਰਿੰਸੀਪਲ ਤੇਜਿੰਦਰ ਕੌਰ ਗਿੱਲ, ਪ੍ਰਿੰਸੀਪਲ ਭੁਪਿੰਦਰ ਕੌਰ, ਵਾਈਸ ਪ੍ਰਿੰਸੀਪਲ ਤਰਿੰਦਰ ਕੌਰ, ਲੈਕਚਰਾਰ ਲੱਕੀ ਸ਼ਰਮਾ, ਲੈਕਚਰਾਰ ਜਸਵੀਰ ਸਿੰਘ, ਲੈਕਚਰਾਰ ਰਵੀਕਾਂਤ, ਲੈਕਚਰਾਰ ਕੁਲਦੀਪ ਸਿੰਘ, ਅੰਗਰੇਜ਼ ਕੌਰ ਤੇ ਚਰਨਜੀਤ ਕੌਰ ਹਾਜ਼ਰ ਸਨ।
ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਰੈਲੀ
ਚਾਉਕੇ (ਪੱਤਰ ਪ੍ਰੇਰਕ): ਮਾਤਾ ਸੁੰਦਰੀ ਗਰਲਜ਼ ਕਾਲਜ ਢੱਡ ਦੇ ਡਿਗਰੀ ਕਾਲਜ ਅਤੇ ਬੀ.ਐੱਡ ਕਾਲਜ ਦੇ ਐੱਨਐੱਸਐੱਸ ਵਿਭਾਗ ਵੱਲੋਂ ਕਾਲਜ ਦੇ ਪ੍ਰਿੰਸੀਪਲ ਕਮ ਪ੍ਰੋਗਰਾਮ ਅਫ਼ਸਰ ਪ੍ਰੋ. ਰਾਜ ਸਿੰਘ ਬਾਘਾ ਦੀ ਅਗਵਾਈ ਹੇਠ ਪਿੰਡ ਡਿੱਖ ਅਤੇ ਢੱਡੇ ਵਿੱਚ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਵਾਲੰਟੀਅਰਾਂ ਨੇ ਕਿਸਾਨਾਂ ਨਾਲ ਗੱਲਬਾਤ ਕੀਤੀ ਤੇ ਪਰਾਲੀ ਸਾੜਨ ਨਾਲ ਹੁੰਦੇ ਨੁਕਸਾਨ ਬਾਰੇ ਜਾਗਰੂਕ ਕੀਤਾ। ਇਸ ਮੌਕੇ ਸੰਸਥਾ ਦੇ ਚੇਅਰਮੈਨ ਕੁਲਵੰਤ ਸਿੰਘ ਢੱਡੇ ਅਤੇ ਐੱਮਡੀ ਗੁਰਬਿੰਦਰ ਸਿੰਘ ਬੱਲੀ ਨੇ ਕਿਸਾਨਾਂ ਨੂੰ ਵਾਤਾਵਰਨ ਬਚਾਉਣ ਦੀ ਅਪੀਲ ਕੀਤੀ।