ਗੁਰੂ ਕਾਸ਼ੀ ਸਕੂਲ ਦੇ ਬੱਚਿਆਂ ਵੱਲੋਂ ਚੇਤਨਾ ਰੈਲੀ
ਇਥੇ ਸੀ ਐੱਮ ਐੱਸ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈ ਵੱਲੋਂ ਵਾਤਾਵਰਨ ਵਿਚ ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਤੇ ਹਰੀ ਦੀਵਾਲੀ ਮਨਾਉਣ ਲਈ ਪ੍ਰਿੰਸੀਪਲ ਰਮਨ ਕੁਮਾਰ ਦੀ ਅਗਵਾਈ ਹੇਠ ਚੇਤਨਾ ਰੈਲੀ ਕੱਢੀ ਗਈ। ਇਹ ਰੈਲੀ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ...
Advertisement
ਇਥੇ ਸੀ ਐੱਮ ਐੱਸ ਗੁਰੂ ਕਾਸ਼ੀ ਪਬਲਿਕ ਸਕੂਲ ਭਗਤਾ ਭਾਈ ਵੱਲੋਂ ਵਾਤਾਵਰਨ ਵਿਚ ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਤੇ ਹਰੀ ਦੀਵਾਲੀ ਮਨਾਉਣ ਲਈ ਪ੍ਰਿੰਸੀਪਲ ਰਮਨ ਕੁਮਾਰ ਦੀ ਅਗਵਾਈ ਹੇਠ ਚੇਤਨਾ ਰੈਲੀ ਕੱਢੀ ਗਈ। ਇਹ ਰੈਲੀ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚੋਂ ਦੀ ਲੰਘਦੀ ਹੋਈ ਸਕੂਲ ਵਿੱਚ ਆ ਕੇ ਸਮਾਪਤ ਹੋਈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਨੇ ਹਰੀ ਝੰਡੀ ਦੇ ਕੇ ਰੈਲੀ ਨੂੰ ਰਵਾਨਾ ਕੀਤਾ। ਐੱਮ ਡੀ ਜੈ ਸਿੰਘ ਤੇ ਪ੍ਰਿੰਸੀਪਲ ਰਮਨ ਕੁਮਾਰ ਨੇ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆਂ ਬੱਚਿਆਂ ਨੂੰ ਪਟਾਕੇ ਚਲਾਉਣ ਦੀ ਬਜਾਏ ਵੱਧ ਤੋਂ ਵੱਧ ਪੌਦੇ ਲਗਾ ਕੇ ਹਰੀ ਦੀਵਾਲੀ ਮਨਾਉਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਸੁਰਜੀਤ ਸਿੰਘ, ਰਵਿੰਦਰ ਕੁਮਾਰ, ਰੇਸ਼ਮ ਸਿੰਘ, ਨਵਜੋਤ ਸਿੰਘ, ਨਰਿੰਦਰ ਮੈਂਗੀ, ਸਾਹਿਲ ਕੁਮਾਰ, ਕਰਮਜੀਤ ਕੌਰ, ਅੰਮ੍ਰਿਤਪਾਲ ਕੌਰ ਤੇ ਮੀਨਾਕਸ਼ੀ ਹਾਜ਼ਰ ਸਨ।
Advertisement
Advertisement
Advertisement
×