ਆਕਸਫ਼ੋਰਡ ਸਕੂਲ ਦੇ ਬੱਚਿਆਂ ਵੱਲੋਂ ਚੇਤਨਾ ਰੈਲੀ
ਦਿ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਦੇ ਵਿਦਿਆਰਥੀਆਂ ਵੱਲੋਂ ਸੜਕ ਸੁਰੱਖਿਆ ਚੇਤਨਾ ਰੈਲੀ ਕੀਤੀ ਗਈ ਜਿਸ '’ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਬੱਚਿਆਂ ਨੇ ਹਿੱਸਾ ਲਿਆ। ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਰੈਲੀ ਨੂੰ ਰਵਾਨਾ ਕਰਦਿਆਂ ਕਿਹਾ ਕਿ ਲੋਕਾਂ...
Advertisement
ਦਿ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈ ਦੇ ਵਿਦਿਆਰਥੀਆਂ ਵੱਲੋਂ ਸੜਕ ਸੁਰੱਖਿਆ ਚੇਤਨਾ ਰੈਲੀ ਕੀਤੀ ਗਈ ਜਿਸ '’ ਛੇਵੀਂ ਤੋਂ ਦਸਵੀਂ ਜਮਾਤ ਤੱਕ ਦੇ ਬੱਚਿਆਂ ਨੇ ਹਿੱਸਾ ਲਿਆ। ਪ੍ਰਿੰਸੀਪਲ ਰੂਪ ਲਾਲ ਬਾਂਸਲ ਨੇ ਰੈਲੀ ਨੂੰ ਰਵਾਨਾ ਕਰਦਿਆਂ ਕਿਹਾ ਕਿ ਲੋਕਾਂ ਨੂੰ ਸੜਕ ਸੁਰੱਖਿਆ ਬਾਰੇ ਜਾਣੂ ਕਰਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸੜਕ ਨਿਯਮਾਂ ਦੀ ਸਹੀ ਪਾਲਣਾ ਕਰਕੇ ਅਸੀਂ ਆਪਣੀ ਅਤੇ ਹੋਰਾਂ ਲੋਕਾਂ ਦੀ ਕੀਮਤੀ ਜ਼ਿੰਦਗੀ ਬਚਾ ਸਕਦੇ ਹਾਂ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਸਰਪ੍ਰਸਤ ਹਰਦੇਵ ਸਿੰਘ ਬਰਾੜ, ਚੇਅਰਮੈਨ ਹਰਗੁਰਪ੍ਰੀਤ ਸਿੰਘ ਗਗਨ ਬਰਾੜ, ਪ੍ਰਧਾਨ ਗੁਰਮੀਤ ਸਿੰਘ ਗਿੱਲ, ਉੱਪ ਚੇਅਰਮੈਨ ਪਰਮਪਾਲ ਸਿੰਘ ਸ਼ੈਰੀ ਢਿੱਲੋਂ, ਜਨਰਲ ਸਕੱਤਰ ਰਾਜਵਿੰਦਰ ਸਿੰਘ ਸੋਢੀ, ਵਿੱਤ ਸਕੱਤਰ ਗੁਰਮੀਤ ਸਿੰਘ ਗਿੱਲ ਸਰਪੰਚ, ਸਟਾਫ ਤੇ ਕੁਆਰਡੀਨੇਟਰ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
×