ਸਿਹਤ ਵਿਭਾਗ ਵੱਲੋਂ ਜਾਗਰੂਕਤਾ ਸੈਮੀਨਾਰ
ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ ਸ਼ਹਿਰ ਵਿੱਚ ਖਾਣ-ਪੀਣ ਦੀਆਂ ਵਸਤੂਆਂ ਦਾ ਕਾਰੋਬਾਰ ਕਰਨ ਵਾਲੇ ਕਰਿਆਨਾ, ਹਲਵਾਈ, ਡੇਅਰੀ, ਰੇਹੜੀ ਅਤੇ ਦੋਧੀ ਯੂਨੀਅਨ ਨਾਲ ਇੱਕ ਅਹਿਮ ਜਾਗਰੂਕਤਾ ਸੈਮੀਨਾਰ ਕੀਤਾ ਗਿਆ ਅਤੇ ਸਾਮਾਨ ਵੇਚਣ ਸਮੇਂ ਸਫ਼ਾਈ ਪ੍ਰਬੰਧਾਂ ਸਬੰਧੀ ਸਿਖਲਾਈ...
Advertisement
ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ ਸ਼ਹਿਰ ਵਿੱਚ ਖਾਣ-ਪੀਣ ਦੀਆਂ ਵਸਤੂਆਂ ਦਾ ਕਾਰੋਬਾਰ ਕਰਨ ਵਾਲੇ ਕਰਿਆਨਾ, ਹਲਵਾਈ, ਡੇਅਰੀ, ਰੇਹੜੀ ਅਤੇ ਦੋਧੀ ਯੂਨੀਅਨ ਨਾਲ ਇੱਕ ਅਹਿਮ ਜਾਗਰੂਕਤਾ ਸੈਮੀਨਾਰ ਕੀਤਾ ਗਿਆ ਅਤੇ ਸਾਮਾਨ ਵੇਚਣ ਸਮੇਂ ਸਫ਼ਾਈ ਪ੍ਰਬੰਧਾਂ ਸਬੰਧੀ ਸਿਖਲਾਈ ਦਿੱਤੀ ਗਈ।
ਡਾ. ਰਣਜੀਤ ਰਾਏ ਨੇ ਦੱਸਿਆ ਕਿ ਕਰਿਆਨਾ, ਹਲਵਾਈਆ, ਡੇਅਰੀ, ਰੇਹੜੀ ਅਤੇ ਦੋਧੀ ਯੂਨੀਅਨ ਦੇ ਨੁਮਾਇੰਦਿਆਂ ਨੂੰ ਖੋਆ,ਪਨੀਰ ਅਤੇ ਹੋਰ ਮਠਿਆਈਆਂ ਆਦਿ ਆਪਣੇ ਅਦਾਰੇ ਦੇ ਅੰਦਰ ਹੀ ਬਣਾਉਣ, ਦੁਕਾਨਾਂ ’ਤੇ ਮਿਆਦ ਪੁੱਗ (ਐਕਸਪਾਇਰ) ਚੀਜ਼ਾਂ ਨਾ ਵੇਚਣ, ਰੇਹੜੀਆਂ ਤੇ ਸਾਫ ਸਫਾਈ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਖਾਣ-ਪੀਣ ਵਾਲੀਆਂ ਵਸਤਾਂ ਬਣਾਉਣ ਲਈ ਮਿਆਰੀ ਖਾਧ ਪਦਾਰਥਾ ਦੀ ਵਰਤੋਂ ਕੀਤੀ ਜਾਵੇ ਅਤੇ ਜੇਕਰ ਲੋੜ ਪੈਦੀ ਹੈ ਤਾਂ ਸਿਰਫ ਫੂਡ ਕਲਰ ਦੀ ਵਰਤੋਂ ਹੀ ਸੀਮਤ ਮਾਤਰਾ ਵਿੱਚ ਕੀਤੀ ਜਾਵੇ।
Advertisement
Advertisement
Advertisement
×

