ਖੇਤਰੀ ਪ੍ਰਤੀਨਿਧ
ਬਰਨਾਲਾ, 21 ਸਤੰਬਰ
ਵਧੀਕ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਲਈ ਤਿੰਨ ਵੈਨਾਂ ਨੂੰ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਹਰੀ ਝੰਡੀ ਦਿਖਾਈ ਗਈ। ਇਸ ਮੌਕੇ ਏਡੀਸੀ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਫਸਲ ਪੱਕਣ ਨੇੜੇ ਹੈ ਅਤੇ ਪਹਿਲੀ ਅਕਤੂਬਰ ਤੋਂ ਮੰਡੀਆਂ ’ਚ ਫਸਲ ਦੀ ਸਰਕਾਰੀ ਖਰੀਦ ਵੀ ਸ਼ੁਰੂ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਤਿੰਨੇ ਬਲਾਕਾਂ ਬਰਨਾਲਾ, ਸ਼ਹਿਣਾ ਤੇ ਮਹਿਲ ਕਲਾਂ ਲਈ ਜਾਗਰੁੂਕਤਾ ਵੈਨਾਂ ਚਲਾਈਆਂ ਗਈਆਂ ਹਨ, ਜੋ ਪਿੰਡ ਪਿੰਡ ਜਾ ਕੇ ਪਰਾਲੀ ਦੇ ਵਾਤਾਵਰਨ ਪੱਖੀ ਨਬਿੇੜੇ ਦਾ ਹੋਕਾ ਦੇਣਗੀਆਂ। ਉਨ੍ਹਾਂ ਜ਼ਿਲ੍ਹੇ ਵਿੱਚ ਵੱਖ ਵੱਖ ਟੀਮਾਂ ਕਿਸਾਨਾਂ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰ ਰਹੀਆਂ ਹਨ।
ਖੇਤੀਬਾੜੀ ਵਿਭਾਗ ਵੱਲੋਂ ਬਲਾਕ ਪੱਧਰੀ ਸਿਖਲਾਈ ਕੈਂਪ
ਤਪਾ ਮੰਡੀ (ਪੱਤਰ ਪ੍ਰੇਰਕ): ਖੇਤੀਬਾੜੀ ਅਤੇ ਸਿਹਤ ਵਿਭਾਗ ਵੱਲੋਂ ਪਰਾਲੀ ਸਾੜਨ ਨਾਲ ਹੁੰਦੇ ਪ੍ਰਦੂਸ਼ਣ ਤੋਂ ਨਿਜਾਤ ਪਾਉਣ ਲਈ ਬਲਾਕ ਪੱਧਰੀ ਸਿਖਲਾਈ ਕੈਂਪ ਲਾਇਆ ਗਿਆ। ਮੁੱਖ ਖੇਤੀਬਾੜੀ ਅਫਸਰ ਡਾ. ਵਰਿੰਦਰ ਕੁਮਾਰ ਨੇ ਪਰਾਲੀ ਨੂੰ ਅੱਗ ਨਾ ਲਗਾਉਣ ਦੀਆਂ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ।