ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਉੱਗੋਕੇ ’ਚ ਆਯੁਰਵੈਦਿਕ ਤੇ ਹੋਮਿਓਪੈਥੀ ਕੈਂਪ

ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਅਮਨ ਕੌਸ਼ਲ ਅਤੇ ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ. ਰਾਜੀਵ ਜਿੰਦੀਆ ਦੀ ਅਗਵਾਈ ਹੇਠ ਪਿੰਡ ਉੱਗੋਕੇ ਵਿੱਚ ਆਯੂਸ਼ ਮੈਡੀਕਲ ਕੈਂਪ ਲਾਇਆ ਗਿਆ। ਡਾ. ਅਮਨ ਕੌਸ਼ਲ ਨੇ ਦੱਸਿਆ ਕਿ ਇਸ ਕੈਂਪ ਦਾ ਮਕਸਦ ਲੋਕਾਂ ਵਿਚ ਆਯੁਰਵੈਦ ਅਤੇ...
ਉੱਗੋਕੇ ’ਚ ਕੈਂਪ ਦੀ ਸ਼ੁਰੂਆਤ ਕਰਵਾਉਂਦੇ ਹੋਏ ਪੰਚਾਇਤੀ ਨੁਮਾਇੰਦੇ।
Advertisement

ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਅਮਨ ਕੌਸ਼ਲ ਅਤੇ ਜ਼ਿਲ੍ਹਾ ਹੋਮਿਓਪੈਥੀ ਅਫ਼ਸਰ ਡਾ. ਰਾਜੀਵ ਜਿੰਦੀਆ ਦੀ ਅਗਵਾਈ ਹੇਠ ਪਿੰਡ ਉੱਗੋਕੇ ਵਿੱਚ ਆਯੂਸ਼ ਮੈਡੀਕਲ ਕੈਂਪ ਲਾਇਆ ਗਿਆ। ਡਾ. ਅਮਨ ਕੌਸ਼ਲ ਨੇ ਦੱਸਿਆ ਕਿ ਇਸ ਕੈਂਪ ਦਾ ਮਕਸਦ ਲੋਕਾਂ ਵਿਚ ਆਯੁਰਵੈਦ ਅਤੇ ਹੋਮਿਓਪੈਥੀ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ। ਓਨ੍ਹਾਂ ਦੱਸਿਆ ਕਿ ਪੂਰੇ ਜ਼ਿਲ੍ਹੇ ਵਿਚ 15 ਕੈਂਪ ਲਾਏ ਜਾ ਰਹੇ ਹਨ ਅਤੇ ਅੱਜ 8ਵਾਂ ਕੈਂਪ ਲਾਇਆ ਗਿਆ। ਕੈਂਪ ਵਿੱਚ ਆਯੁਰਵੈਦਿਕ ਵਿਭਾਗ ਅਤੇ ਹੋਮਿਓਪੈਥੀ ਵਿਭਾਗ ਵੱਲੋਂ ਸੈਂਕੜੇ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਦੱਸਿਆ ਗਿਆ ਕਿ ਇਨ੍ਹਾਂ ਦੋਵੇਂ ਪ੍ਰਣਾਲੀਆਂ ਰਾਹੀਂ ਗੰਭੀਰ ਬਿਮਾਰੀਆਂ ਦਾ ਇਲਾਜ ਵੀ ਸੰਭਵ ਹੈ। ਇਸ ਮੌਕੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ। -ਨਿੱਜੀ ਪੱਤਰ ਪ੍ਰੇਰਕ

Advertisement
Advertisement