DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Ayushman Arogya Kendra: ਆਯੂਸ਼ਮਾਨ ਕੇਂਦਰਾਂ ਦੇ ਮੁਲਾਜ਼ਮ ਨੌਕਰੀ ਦੀ ਸੁਰੱਖਿਆ ਬਾਰੇ ਫ਼ਿਰਕਮੰਦ

ਆਯੂਸ਼ਮਾਨ ਆਰੋਗਿਆ ਕੇਂਦਰਾਂ (ਪਹਿਲਾਂ ਆਮ ਆਦਮੀ ਕਲੀਨਿਕ) ਵਿੱਚ ਕੰਮ ਕਰਦੇ ਮੁਲਾਜ਼ਮਾਂ ਨੇ ਨੌਕਰੀ ਦੀ ਸੁਰੱਖਿਆ, ਤਨਖ਼ਾਹਾਂ ਵਿੱਚ ਵਾਧੇ ਅਤੇ ਨਿਯਮਤ ਸਰਕਾਰੀ ਮੁਲਾਜ਼ਮਾਂ ਦੇ ਬਰਾਬਰ ਸਹੂਲਤਾਂ ਦੇਣ ਦੀ ਮੰਗ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਆਮ ਆਦਮੀ ਕਲੀਨਿਕ ਸਾਂਝਾ...

  • fb
  • twitter
  • whatsapp
  • whatsapp
featured-img featured-img
ਸਿਹਤ ਕਾਮੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਪਵਨ ਸ਼ਰਮਾ
Advertisement

ਆਯੂਸ਼ਮਾਨ ਆਰੋਗਿਆ ਕੇਂਦਰਾਂ (ਪਹਿਲਾਂ ਆਮ ਆਦਮੀ ਕਲੀਨਿਕ) ਵਿੱਚ ਕੰਮ ਕਰਦੇ ਮੁਲਾਜ਼ਮਾਂ ਨੇ ਨੌਕਰੀ ਦੀ ਸੁਰੱਖਿਆ, ਤਨਖ਼ਾਹਾਂ ਵਿੱਚ ਵਾਧੇ ਅਤੇ ਨਿਯਮਤ ਸਰਕਾਰੀ ਮੁਲਾਜ਼ਮਾਂ ਦੇ ਬਰਾਬਰ ਸਹੂਲਤਾਂ ਦੇਣ ਦੀ ਮੰਗ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਆਮ ਆਦਮੀ ਕਲੀਨਿਕ ਸਾਂਝਾ ਫਰੰਟ ਦੇ ਬੈਨਰ ਹੇਠ ਮੁਲਾਜ਼ਮਾਂ ਨੇ ਕਿਹਾ ਕਿ ਮੰਗਾਂ ਨਾ ਮੰਨੀਆਂ ਜਾਣ ਦੀ ਸੂਰਤ ਵਿੱਚ 12 ਨਵੰਬਰ ਨੂੰ ਸੰਗਰੂਰ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਬਾਅਦ ਸੇਵਾਵਾਂ ਅਣਮਿੱਥੇ ਸਮੇਂ ਲਈ ਮੁਅੱਤਲ ਕਰਨ ਬਾਰੇ ਫ਼ੈਸਲਾ ਲਿਆ ਜਾ ਸਕਦਾ ਹੈ।

ਸ਼ੁੱਕਰਵਾਰ ਨੂੰ ਬਠਿੰਡਾ ਦੇ ਪ੍ਰੈੱਸ ਕਲੱਬ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਆਮ ਆਦਮੀ ਕਲੀਨਿਕ ਫਾਰਮਾਸਿਸਟ ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਕਰੀਬ 1,090 ਆਯੂਸ਼ਮਾਨ ਆਰੋਗਿਆ ਕੇਂਦਰ ਚੱਲ ਰਹੇ ਹਨ। ਇੱਥੇ ਡਾਕਟਰਾਂ, ਫਾਰਮਾਸਿਸਟਾਂ, ਕਲੀਨਿਕਲ ਅਸਿਸਟੈਂਟਾਂ ਅਤੇ ਹੋਰ ਸਟਾਫ਼ ਸਣੇ 4,000 ਤੋਂ ਵੱਧ ਮੁਲਾਜ਼ਮ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮੰਗਾਂ ਸਬੰਧੀ ਸਿਹਤ ਮੰਤਰੀ ਅਤੇ ਉੱਚ ਅਧਿਕਾਰੀਆਂ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਅਜੇ ਤੱਕ ਕੋਈ ਠੋਸ ਫ਼ੈਸਲਾ ਨਹੀਂ ਲਿਆ ਗਿਆ। ਦਿੱਲੀ ਵਿੱਚ ਮੁਹੱਲਾ ਕਲੀਨਿਕਾਂ ਦੇ ਬੰਦ ਹੋਣ ਤੋਂ ਬਾਅਦ ਪੰਜਾਬ ਦੇ ਮੁਲਾਜ਼ਮ ਵੀ ਆਪਣੇ ਭਵਿੱਖ ਲਈ ਫ਼ਿਕਰਮੰਦ ਹਨ।

Advertisement

ਮੈਡੀਕਲ ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਡਾ. ਤਲਵਿੰਦਰ ਪਾਲ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਨੂੰ ਇਸ ਵੇਲੇ ਇੰਪੈਨਲਮੈਂਟ ਰਾਹੀਂ ਰੱਖਿਆ ਗਿਆ ਹੈ। ਮੁਲਾਜ਼ਮਾਂ ਨੂੰ ਠੇਕੇ ਦੇ ਆਧਾਰ ’ਤੇ ਲਿਆਉਣ ਦੇ ਨਾਲ ਉਨ੍ਹਾਂ ਦੀਆਂ ਸੇਵਾਵਾਂ ਨੂੰ ਸੁਰੱਖਿਆ ਦਿੱਤੀ ਜਾਵੇ। ਕਲੀਨਿਕਲ ਅਸਿਸਟੈਂਟ ਐਸੋਸੀਏਸ਼ਨ ਦੀ ਪ੍ਰਧਾਨ ਜਸਵੀਰ ਕੌਰ ਨੇ ਮੁੱਖ ਮੰਤਰੀ ਨਾਲ ਮੀਟਿੰਗ ਦੀ ਮੰਗ ਕਰਦਿਆਂ ਕਿਹਾ ਕਿ ਮੁਲਾਜ਼ਮਾਂ ਨੂੰ ਇੰਪੈਨਲਮੈਂਟ ਦੀ ਥਾਂ ਕਿਸੇ ਸਰਕਾਰੀ ਵਿਭਾਗ ਦੇ ਅਧੀਨ ਲਿਆਂਦਾ ਜਾਵੇ।

Advertisement

Advertisement
×