ਬੀ ਵਾਕ (ਜੇ ਐੱਮ ਟੀ) ਦਾ ਨਤੀਜਾ ਸ਼ਾਨਦਾਰ
ਐੱਸ ਡੀ ਕਾਲਜ ਬਰਨਾਲਾ ਵਿੱਚ ਬੀ ਵਾਕ ਜੇ ਐੱਮਟੀ (ਜਰਨਲਿਜ਼ਮ ਐਂਡ ਮਲਟੀਮੀਡੀਆ ਟੈਕਨਾਲੋਜੀਜ਼) ਦੇ ਸਮੈਸਟਰ ਦੂਜੇ ਅਤੇ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਇਨ੍ਹਾਂ ਨਤੀਜਿਆਂ ਵਿੱਚ ਸਾਰੇ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕੀਤੇ ਹਨ। ਕਾਲਜ ਦੇ...
Advertisement
ਐੱਸ ਡੀ ਕਾਲਜ ਬਰਨਾਲਾ ਵਿੱਚ ਬੀ ਵਾਕ ਜੇ ਐੱਮਟੀ (ਜਰਨਲਿਜ਼ਮ ਐਂਡ ਮਲਟੀਮੀਡੀਆ ਟੈਕਨਾਲੋਜੀਜ਼) ਦੇ ਸਮੈਸਟਰ ਦੂਜੇ ਅਤੇ ਚੌਥੇ ਦਾ ਨਤੀਜਾ ਸ਼ਾਨਦਾਰ ਰਿਹਾ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਇਨ੍ਹਾਂ ਨਤੀਜਿਆਂ ਵਿੱਚ ਸਾਰੇ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕੀਤੇ ਹਨ। ਕਾਲਜ ਦੇ ਪੀ ਆਰ ਓ ਪ੍ਰੋ. ਸ਼ੋਇਬ ਜ਼ਫ਼ਰ ਨੇ ਦੱਸਿਆ ਕਿ ਦੂਜੇ ਸਮੈਸਟਰ ਵਿੱਚ ਵਿਦਿਆਰਥਣ ਈਸ਼ਾ ਸ਼ਰਮਾ ਨੇ ਕਾਲਜ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ, ਜਦਕਿ ਸਿਮਰਨਜੀਤ ਕੌਰ ਦੂਜਾ ਅਤੇ ਜਗਦੀਪ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ ਹੈ। ਇਸੇ ਤਰ੍ਹਾਂ ਸਮੈਸਟਰ ਚੌਥਾ ਵਿੱਚੋਂ ਵਿਦਿਆਰਥਣ ਰਾਜਿੰਦਰ ਕੌਰ ਪਹਿਲਾ ਜਦਕਿ ਜਗਮੀਤ ਸਿੰਘ ਨੇ ਅਤੇ ਸਿਮਰਨਦੀਪ ਕੌਰ ਨੇ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ।
Advertisement
Advertisement
