ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਬਣਾਈ
ਬਾਬਾ ਬੰਦਾ ਸਿੰਘ ਬਹਾਦਰ ਕਿਸਾਨ-ਮਜ਼ਦੂਰ ਜਥੇਬੰਦੀ ਬਣਾਈ ਗਈ। ਸੂਬਾ ਵਿੱਤ ਸਕੱਤਰ ਅਤੇ ਸੂਬਾ ਪ੍ਰੈੱਸ ਸਕੱਤਰ ਮੰਗਲ ਸਿੰਘ ਸੰਧੂ ਸ਼ਾਹਵਾਲਾ ਨੇ ਦੱਸਿਆ ਕਿ ਕਿਸਾਨਾਂ ਤੇ ਮਜ਼ਦੂਰਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਹੱਲ ਕਰਨ ਲਈ ਬਾਬਾ ਬੰਦਾ ਸਿੰਘ ਬਹਾਦਰ ਕਿਸਾਨ ਮਜ਼ਦੂਰ ਜਥੇਬੰਦੀ ਬਣਾਈ ਗਈ ਹੈ।
ਇਸ ਮੌਕੇ ਸਰਬਸੰਮਤੀ ਨਾਲ ਹਰਨੇਕ ਸਿੰਘ ਲਾਦੀਆਂ ਸੂਬਾ ਪ੍ਰਧਾਨ, ਰਮਨਦੀਪ ਕੌਰ ਮਰਖਾਈ ਸੂਬਾ ਪ੍ਰਧਾਨ ਇਸਤਰੀ ਵਿੰਗ, ਜਸਵੀਰ ਸਿੰਘ ਝਾਮਕਾ ਸੂਬਾ ਜਨਰਲ ਸਕੱਤਰ, ਮੰਗਲ ਸਿੰਘ ਸੰਧੂ ਸ਼ਾਹਵਾਲਾ ਸੂਬਾ ਵਿੱਤ ਸਕੱਤਰ ਅਤੇ ਸੂਬਾ ਪ੍ਰੈੱਸ ਸਕੱਤਰ, ਗੁਰਦਰਸ਼ਨ ਸਿੰਘ ਕੱਟਿਆਂ ਵਾਲੀ ਸੀਨੀਅਰ ਮੀਤ ਪ੍ਰਧਾਨ, ਨਾਨਕ ਸਿੰਘ ਸੂਬਾ ਮੀਤ ਪ੍ਰਧਾਨ, ਬਲਦੇਵ ਸਿੰਘ ਸ਼ਾਮ ਖੇੜਾ ਕਮੇਟੀ ਮੈਂਬਰ, ਨੇਤਾ ਮਾਨ ਸੂਬਾ ਪ੍ਰਧਾਨ ਯੂਥ ਵਿੰਗ ਤੇ ਜਸਪਾਲ ਸਿੰਘ ਪੱਕੀ ਸੀਨੀਅਰ ਮੀਤ ਪ੍ਰਧਾਨ ਯੂਥ ਵਿੰਗ ਚੁਣੇ ਗਏ। ਰਮਨਦੀਪ ਕੌਰ ਮਰਖਾਈ ਅਤੇ ਹਰਨੇਕ ਸਿੰਘ ਲਾਦੀਆਂ ਨੇ ਕਿਹਾ ਕਿ ਇਹ ਜਥੇਬੰਦੀ ਹਰ ਸਮੇਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਨਾਲ ਖੜ੍ਹੀ ਹੈ ਤੇ ਕਿਸੇ ਨਾਲ ਵੀ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਜਸਪਾਲ ਸਿੰਘ ਨੂਰਪੁਰ ਬੇਟ, ਮੁਖਤਿਆਰ ਸਿੰਘ, ਦਵਿੰਦਰ ਸਿੰਘ, ਸੁਖਦੇਵ ਸਿੰਘ, ਸਰਬਜੀਤ ਸਿੰਘ, ਦਰਬਾਰਾ ਸਿੰਘ, ਪ੍ਰੀਤਮ ਸਿੰਘ ਚੀਮਾ, ਜਸਵੀਰ ਸਿੰਘ ਝਾਮਕਾ, ਬਿੱਕਰ ਸਿੰਘ ਝਾਮਕਾ ਆਦਿ ਹਾਜ਼ਰ ਸਨ।