ਬਾਬਾ ਫ਼ਰੀਦ ਕਾਲਜ ਵੱਲੋਂ ਬੱਚਿਆਂ ਦਾ ਸਨਮਾਨ
ਭਾਈ ਰੂਪਾ: ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਟ ਬਠਿੰਡਾ ਵੱਲੋਂ ਗੁਰੂਕੁਲ ਇੰਟਰਨੈਸ਼ਨਲ ਪਬਲਿਕ ਸਕੂਲ ਭਾਈ ਰੂਪਾ ਦੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ 20 ਵਿਦਿਆਰਥੀ, ਜਿਨ੍ਹਾਂ ਨੇ ਇਸ ਵਾਰ 80 ਪ੍ਰਤੀਸ਼ਤ ਤੋਂ ਉੱਪਰ ਨੰਬਰ ਲਏ ਹਨ, ਨੂੰ 'ਬੈਸਟ ਅਕੈਡਮਿਕ ਐਵਾਰਡ' ਨਾਲ ਸਨਮਾਨਿਤ...
Advertisement
ਭਾਈ ਰੂਪਾ: ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਟ ਬਠਿੰਡਾ ਵੱਲੋਂ ਗੁਰੂਕੁਲ ਇੰਟਰਨੈਸ਼ਨਲ ਪਬਲਿਕ ਸਕੂਲ ਭਾਈ ਰੂਪਾ ਦੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ 20 ਵਿਦਿਆਰਥੀ, ਜਿਨ੍ਹਾਂ ਨੇ ਇਸ ਵਾਰ 80 ਪ੍ਰਤੀਸ਼ਤ ਤੋਂ ਉੱਪਰ ਨੰਬਰ ਲਏ ਹਨ, ਨੂੰ 'ਬੈਸਟ ਅਕੈਡਮਿਕ ਐਵਾਰਡ' ਨਾਲ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਕੂਲ ਦੇ ਪ੍ਰਿੰਸੀਪਲ ਪ੍ਰਸ਼ਾਂਤ ਸਿੰਘ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਪ੍ਰਸ਼ਾਂਤ ਸਿੰਘ, ਸਕੂਲ ਦੇ ਚੇਅਰਮੈਨ ਰੋਹਿਤ ਗਰਗ, ਆਂਚਲ ਗਰਗ ਅਤੇ ਸਕੂਲ ਸਟਾਫ਼ ਨੇ ਸਨਮਾਨਿਤ ਬੱਚਿਆਂ ਨੂੰ ਵਧਾਈ ਦਿੰਦਿਆਂ ਮਨ ਲਗਾ ਕੇ ਪੜ੍ਹਾਈ ਕਰਨ ਦੀ ਪ੍ਰੇਰਨਾ ਦਿੱਤੀ। -ਨਿੱਜੀ ਪੱਤਰ ਪ੍ਰੇਰਕ
Advertisement
Advertisement
×