ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 6 ਅਗਸਤ
ਬਾਬਾ ਫ਼ਰੀਦ ਸੁਸਾਇਟੀ ਫ਼ਰੀਦਕੋਟ ਨੇ ਇਸ ਵਾਰ 19 ਤੋਂ 23 ਸਤੰਬਰ ਤੱਕ ਮਨਾਏ ਜਾ ਰਹੇ ਬਾਬਾ ਫ਼ਰੀਦ ਆਗਮਨ ਪੁਰਬ ਮੌਕੇ ਇਮਾਨਦਾਰ ਤੇ ਮਨੁੱਖਤਾ ਦੀ ਸੇਵਾ ਕਰਨ ਵਾਲੀਆਂ ਸ਼ਖਸੀਅਤਾਂ ਦੇ ਨਾਵਾਂ ਦੀ ਸਿਫ਼ਾਰਸ਼ ਸਬੰਧੀ ਅਰਜ਼ੀਆਂ ਮੰਗੀਆਂ ਹਨ। ਇਨ੍ਹਾਂ ਸ਼ਖ਼ਸੀਅਤਾਂ ਦਾ ਸੁਸਾਇਟੀ ਵੱਲੋਂ ਸਨਮਾਨ ਕੀਤਾ ਜਾਵੇਗਾ। ਬਾਬਾ ਫਰੀਦ ਸੁਸਾਇਟੀ ਦੇ ਚੇਅਰਮੈਨ ਇੰਦਰਜੀਤ ਸਿੰਘ ਖਾਲਸਾ ਨੇ ਕਿਹਾ ਕਿ ਸੁਸਾਇਟੀ ਵੱਲੋਂ ਹਰ ਸਾਲ ਬਾਬਾ ਫਰੀਦ ਐਵਾਰਡ ਫਾਰ ਆਨੇਸਟੀ ਪੰਜਾਬ ਦੀ ਇਮਾਨਦਾਰ ਸ਼ਖ਼ਸੀਅਤ ਨੂੰ ਦਿੱਤਾ ਜਾਂਦਾ ਹੈ। ਇਸੇ ਤਰ੍ਹਾਂ ਭਗਤ ਪੂਰਨ ਸਿੰਘ ਐਵਾਰਡ ਮਨੁੱਖਤਾ ਦੀ ਸੇਵਾ ਕਰਨ ਵਾਲੀ ਸ਼ਖ਼ਸੀਅਤ ਨੂੰ ਦਿੱਤਾ ਜਾਂਦਾ ਹੈ। ਐਵਾਰਡਾਂ ਲਈ ਅਰਜ਼ੀਆਂ ਪਹਿਲੀ ਸਤੰਬਰ ਤੱਕ ਭੇਜੀਆਂ ਜਾ ਸਕਦੀਆਂ ਹਨ।