ਬਾਬਾ ਫਰੀਦ ’ਵਰਸਿਟੀ ਨੇ ਹੈਲਥ ਸਕਿੱਲ ਸੈਂਟਰ, ਪਟਿਆਲਾ ਦਾ ਪ੍ਰਬੰਧ ਸੰਭਾਲਿਆ
ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫਰੀਦਕੋਟ ਨੇ ਪ੍ਰੋ. (ਡਾ.) ਰਾਜੀਵ ਸੂਦ ਵਾਈਸ ਚਾਂਸਲਰ ਦੀ ਅਗਵਾਈ ਹੇਠ ਹੈਲਥ ਕੇਅਰ ਸਕਿੱਲ ਡਿਵੈਲਪਮੈਂਟ ਦੇ ਖੇਤਰ ਵਿਚ ਇੱਕ ਹੋਰ ਮਹੱਤਵਪੂਰਨ ਉਪਲਬਧੀ ਹਾਸਲ ਕੀਤੀ ਹੈ। 6 ਅਕਤੂਬਰ ਨੂੰ ਹੈਲਥ ਸਕਿਲ ਡਿਵੈਲਪਮੈਂਟ ਸੈਂਟਰ, ਪਟਿਆਲਾ ਦਾ...
Advertisement
ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫਰੀਦਕੋਟ ਨੇ ਪ੍ਰੋ. (ਡਾ.) ਰਾਜੀਵ ਸੂਦ ਵਾਈਸ ਚਾਂਸਲਰ ਦੀ ਅਗਵਾਈ ਹੇਠ ਹੈਲਥ ਕੇਅਰ ਸਕਿੱਲ ਡਿਵੈਲਪਮੈਂਟ ਦੇ ਖੇਤਰ ਵਿਚ ਇੱਕ ਹੋਰ ਮਹੱਤਵਪੂਰਨ ਉਪਲਬਧੀ ਹਾਸਲ ਕੀਤੀ ਹੈ। 6 ਅਕਤੂਬਰ ਨੂੰ ਹੈਲਥ ਸਕਿਲ ਡਿਵੈਲਪਮੈਂਟ ਸੈਂਟਰ, ਪਟਿਆਲਾ ਦਾ ਪ੍ਰਬੰਧ ਅਧਿਕਾਰਕ ਤੌਰ ’ਤੇ ਪੰਜਾਬ ਸਕਿਲ ਡਿਵੈਲਪਮੈਂਟ ਮਿਸ਼ਨ ਵੱਲੋਂ ਬਾਬਾ ਫਰੀਦ ਯੂਨੀਵਰਸਿਟੀ ਨੂੰ ਸੌਂਪਿਆ ਗਿਆ। ਇਸ ਮੌਕੇ ਹਰਪ੍ਰੀਤ ਸਿੰਘ ਮਾਨਸਾਹੀਆ, ਡਿਪਟੀ ਡਾਇਰੈਕਟਰ, ਡਿਸਟ੍ਰਿਕਟ ਬਿਊਰੋ ਆਫ਼ ਐਮਪਲੋਇਮੈਂਟ ਜਨਰੇਸ਼ਨ, ਸਕਿਲ ਡਿਵੈਲਪਮੈਂਟ ਐਂਡ ਟ੍ਰੇਨਿੰਗ, ਪਟਿਆਲਾ ਹਾਜ਼ਰ ਸਨ। ਵਾਈਸ ਚਾਂਸਲਰ ਡਾ. ਰਾਜੀਵ ਸੂਦ ਨੇ ਕਿਹਾ ਕਿ ਬਜ਼ੁਰਗਾਂ ਦੀ ਦੇਖਭਾਲ ਕਰਨ ਵਾਲੇ ਜੌਬ ਰੋਲ ਤਹਿਤ ਪਹਿਲਾ ਬੈਚ ਬਾਬਾ ਫਰੀਦ ਯੂਨੀਵਰਸਿਟੀ ਫਰੀਦਕੋਟ ਨੂੰ ਮਨਜ਼ੂਰ ਕੀਤਾ ਗਿਆ ਹੈ।
Advertisement
Advertisement
×