ਪੱਤਰ ਪ੍ਰੇਰਕ
ਰਾਮਾਂ ਮੰਡੀ, 14 ਦਸੰਬਰ
ਕੇਂਦਰ ਸਰਕਾਰ ਵੱਲੋਂ ਪਾਸ ਕਰਵਾਏ ਗਏ ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਨੂੰ ਲੈ ਕੇ ਜਿੱਥੇ ਭਾਜਪਾ ਦੇ ਅਹੁਦੇਦਾਰ ਵੀ ਅਸਤੀਫੇ ਦੇਣ ਲੱਗੇ ਹਨ। ਇਨ੍ਹਾਂ ਕਾਨੂਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿੱਚ ਲੰਬਾ ਸੰਘਰਸ਼ ਕਰ ਰਹੇ ਕਿਸਾਨਾਂ ਦੇ ਹੱਕ ਵਿੱਚ ਅੱਜ ਭਾਜਪਾ ਦੇ ਜ਼ਿਲ੍ਹਾ ਬਠਿੰਡਾ ਦਿਹਾਤੀ ਸਕੱਤਰ ਸੰਤ ਬਾਬਾ ਕ੍ਰਿਪਾਲ ਦਾਸ ਬਾਘਾ ਨੇ ਆਪਣੇ ਅਹੁਦੇ ਸਮੇਤ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੂੰ ਭੇਜ ਦਿੱਤਾ ਹੈ।