ਬਾਦਲ ਤੇ ਕੈਪਟਨ ਦੀ ‘ਸਾਂਝ’ ਨੇ ਬਹੁਤ ਨੁਕਸਾਨ ਕੀਤਾ: ਰਾਜਾ ਵੜਿੰਗ

ਬਾਦਲ ਤੇ ਕੈਪਟਨ ਦੀ ‘ਸਾਂਝ’ ਨੇ ਬਹੁਤ ਨੁਕਸਾਨ ਕੀਤਾ: ਰਾਜਾ ਵੜਿੰਗ

ਦਫਤਰ ਦਾ ਉਦਘਾਟਨ ਕਰਨ ਮੌਕੇ ਸੰਬੋਧਨ ਕਰਦੇ ਹੋਏ ਰਾਜਾ ਵੜਿੰਗ।

ਲਖਵਿੰਦਰ ਸਿੰਘ
ਮਲੋਟ, 24 ਜਨਵਰੀ

ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਅੱਜ ਮਲੋਟ ਹਲਕੇ ਤੋਂ ਚੋਣ ਲੜ ਰਹੀ ਕਾਂਗਰਸੀ ਉਮੀਦਵਾਰ ਰੁਪਿੰਦਰ ਕੌਰ ਰੂਬੀ ਦੇ ਦਫਤਰ ਦਾ ਉਦਘਾਟਨ ਕੀਤਾ। ਇਸ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਕਾਂਗਰਸੀ ਵਰਕਰਾਂ ਤੋਂ ਮੁਆਫੀ ਚਾਹੁੰਦੇ ਹਨ ਕਿ ਪੌਣੇ ਪੰਜ ਸਾਲਾਂ ਵਿੱਚ ਉਹ ਵਰਕਰ ਦੀ ਉਨੀ ਕਦਰ ਨਹੀਂ ਬਣਾ ਸਕੇ , ਜੋ ਹੋਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਰਲੇ ਹੋਏ ਸਨ, ਸੁਖਬੀਰ ਸਿੰਘ ਬਾਦਲ ਨੇ ਹੀ ਉਨ੍ਹਾਂ ਨੂੰ ਮੰਤਰੀ ਬਣਨ ਤੋਂ ਰੋਕੀ ਰੱਖਿਆ। ਪੌਣੇ ਪੰਜ ਸਾਲ ਉਹ ਆਪਣੇ ਮੰਤਰੀ ਬਣਨ ਦੀ ਉਡੀਕ ਕਰਦੇ ਰਹੇ। ਉਨ੍ਹਾਂ ਕਿਹਾ ਕਿ ਜਦ ਉਨ੍ਹਾਂ ਨੂੰ ਦੋ-ਢਾਈ ਮਹੀਨਿਆਂ ਲਈ ਟਰਾਂਸਪੋਰਟ ਮੰਤਰੀ ਬਣਾਇਆ ਤਾਂ ਉਨ੍ਹਾਂ ਨਾਜਾਇਜ਼ ਚੱਲਦੀਆਂ ਬੱਸਾਂ ’ਤੇ ਕਾਰਵਾਈ ਕਰਕੇ ਡੇਢ ਕਰੋੜ ਰੁਪਏ ਪ੍ਰਤੀ ਦਿਨ ਸਰਕਾਰੀ ਬੱਸਾਂ ਦੀ ਆਮਦਨੀ ਵਿੱਚ ਵਾਧਾ ਕੀਤਾ। ਇਸ ਤੋਂ ਇਲਾਵਾ ਸੈਂਕੜੇ ਨਵੀਆਂ ਬੱਸਾਂ ਚਲਾਈਆਂ ਅਤੇ ਨਵੇਂ ਬੱਸ ਅੱਡੇ ਬਣਾਏ। ਉਨ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਰੇ ਕਿਹਾ ਕਿ ਉਨ੍ਹਾਂ ਨੂੰ ਅੱਜ ਵੀ ਯਕੀਨ ਨਹੀਂ ਆਉਂਦਾ ਕਿ ਕੋਈ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਵੀ ਮੁੱਕਰ ਸਕਦੈ। ਇਸ ਮੌਕੇ ਰੈਗੂਲਰ ਪ੍ਰੋਫੈਸਰਾਂ ਦੀ ਭਰਤੀ ਦੀ ਮੰਗ ਨੂੰ ਲੈ ਕੇ ਆਏ ਨੌਜਵਾਨਾਂ ਨੇ ਰਾਜਾ ਵੜਿੰਗ ਨੂੰ ਮੰਗ ਪੱਤਰ ਵੀ ਸੌਪਿਆ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ, ਚੇਅਰਮੈਨ ਬਲਕਾਰ ਸਿੰਘ ਔਲਖ ਅਤੇ ਵੀਰ ਰਾਜਪਾਲ ਹਾਜ਼ਰ ਸਨ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All