DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਾਰੇ ਧਰਮਾਂ ਦਾ ਸਤਿਕਾਰ ਕਰਦੇ ਸਨ ਬਾਦਲ: ਸੁਖਬੀਰ

ਭੂੰਦੜ, ਹਰਸਿਮਰਤ ਕੌਰ ਤੇ ਮਨਪ੍ਰੀਤ ਬਾਦਲ ਵੱਲੋਂ ਸ਼ਰਧਾਂਜਲੀ ਭੇਟ
  • fb
  • twitter
  • whatsapp
  • whatsapp
featured-img featured-img
ਖੂਨਦਾਨੀਆਂ ਦੀ ਹੌਸਲਾ-ਅਫਜ਼ਾਈ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਤੇ ਹੋਰ।
Advertisement

ਇਕਬਾਲ ਸਿੰਘ ਸ਼ਾਂਤ

ਲੰਬੀ, 8 ਦਸੰਬਰ

Advertisement

ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਸਦਭਾਵਨਾ ਦਿਵਸ ਵਜੋਂ ਮਨਾਏ 96ਵੇਂ ਜਨਮ ਦਿਨ ਮੌਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਿੰਡ ਬਾਦਲ ’ਚ ਖੂਨਦਾਨ ਕੈਂਪ ਅਤੇ ਵਿਸ਼ਾਲ ਮੈਡੀਕਲ ਕੈਂਪ ਲਾਇਆ ਗਿਆ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਇੰਡੀਅਨ ਨੈਸ਼ਨਲ ਲੋਕ ਦਲ ਦੇ ਪ੍ਰਧਾਨ ਜਨਰਲ ਸਕੱਤਰ ਅਭੈ ਸਿੰਘ ਚੌਟਾਲਾ, ਹਰਸਿਮਰਤ ਕੌਰ ਬਾਦਲ ਤੇ ਸਾਬਕਾ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸੀਨੀਅਰ ਇਨੈਲੋ ਆਗੂ ਸੰਦੀਪ ਚੌਧਰੀ ਵੀ ਮੌਜੂਦ ਸਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਭਗਤ ਮਰਹੂਮ ਪ੍ਰਕਾਸ਼ ਸਿੰਘ ਬਾਦਲ ਆਪਣੇ ਸਿਆਸੀ ਜੀਵਨ ਦੌਰਾਨ 24 ਘੰਟੇ ਛਾਂ ਦੇਣ ਵਾਲੇ ਵੱਡੇ ਦਰੱਖ਼ਤ ਸਨ। ਉਨ੍ਹਾਂ ਦੀ ਹਲੀਮੀ ਨੇ ਸਮਾਜ ਨੂੰ ਹਮੇਸ਼ਾ ਭਾਈਚਾਰੇ ਅਤੇ ਬਿਹਤਰੀ ਦੇ ਰਾਹ ਪਾਉਣ ਲਈ ਪ੍ਰੇਰਿਆ। ਸੁਖਬੀਰ ਸਿੰਘ ਨੇ ਕਿਹਾ ਕਿ ਬਾਬਾ ਬੋਹੜ ਨੇ ਸਾਰੇ ਧਰਮਾਂ ਨੂੰ ਸਤਿਕਾਰ ਦਿੰਦਿਆਂ ਉਨ੍ਹਾਂ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਨੂੰ ਦਿੱਖ ਨੂੰ ਸੁੰਦਰ ਬਣਾਉਣ ਲਈ ਵੱਡਾ ਉਪਰਾਲਾ ਕੀਤਾ। ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਸ੍ਰੀ ਅੰਮ੍ਰਿਤਸਰ ਵੱਲੋਂ ਵਿਸ਼ਾਲ ਮੈਡੀਕਲ ਅਤੇ ਖੂਨਦਾਨ ਕੈਂਪ ਲਾਇਆ ਗਿਆ ਸੀ ਜਿਸ ਦਾ ਉਦਘਾਟਨ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਕੀਤਾ। ਸੁਖਬੀਰ ਸਿੰਘ ਬਾਦਲ ਅਤੇ ਅਭੈ ਚੌਟਾਲਾ ਨੇ ਸਿਵਲ ਹਸਪਤਾਲ ਬਾਦਲ ਵਿਖੇ ਖੂਨਦਾਨ ਕੈਂਪ ‘ਚ ਖੂਨਦਾਨੀਆਂ ਦੀ ਹੌਂਸਲਾ ਅਫ਼ਜਾਈ ਲਈ ਪੁੱਜੇ। ਕੈਂਪ ਵਿੱਚ ਯੂਨੀਵਰਸਿਟੀ ਤੋਂ ਡੀਨ ਡੀ. ਏ.ਪੀ. ਸਿੰਘ ਦੀ ਅਗਵਾਈ ਹੇਠਾਂ ਕਰੀਬ 60 ਡਾਕਟਰਾਂ ਸਮੇਤ ਕੁੱਲ ਦੋ ਸੌ ਸਟਾਫ਼ ਮੈਂਬਰ ਪੁੱਜੇ ਹੋਏ ਸਨ। ਅੱਜ ਮਾਤਾ ਜਸਵੰਤ ਕੌਰ ਮੈਮੋਰੀਅਲ ਸਕੂਲ, ਬਾਦਲ ਵਿਖੇ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਗੁਰਲੀਨ ਕੌਰ ਬਾਦਲ, ਹਰਲੀਨ ਕੌਰ ਬਾਦਲ, ਮੇਜਰ ਭੁਪਿੰਦਰ ਸਿੰਘ ਢਿੱਲੋਂ, ਪਵਨਪ੍ਰੀਤ ਸਿੰਘ ‘ਬੌਬੀ ਬਾਦਲ’, ਅਮਰਵੀਰ ਸਿੰਘ ‘ਬਾਵਾ ਬਾਦਲ’, ਅਵਤਾਰ ਸਿੰਘ ਬਨਵਾਲਾ, ਅਕਾਲੀ ਦਲ ਦੇ ਸੀਨੀਅਰ ਆਗੂ ਤੇਜਿੰਦਰ ਸਿੰਘ ਮਿੱਡੂਖੇੜਾ, ਸਾਬਕਾ ਚੈਅਰਮੈਨ ਗੁਰਬਖ਼ਸ਼ੀਸ਼ ਸਿੰਘ, ਬਿਕਰਮ ਭੁੱਲਰ, ਮਨਜੀਤ ਲਾਲਬਾਈ, ਪੱਪੀ ਤਰਮਾਲਾ, ਕਾਕਾ ਭਾਈਕੇਰਾ, ਪਰਮਿੰਦਰ ਸਿੰਘ ਕੋਲਿਆਂਵਾਲੀ, ਓਐੱਸਡੀ ਗੁਰਚਰਨ ਸਿੰਘ, ਬਲਕਰਨ ਸਿੰਘ, ਪ੍ਰਿੰਸੀਪਲ ਡਾ. ਐਸ. ਐਸ.ਸੰਘਾ ਮੌਜੂਦ ਸਨ।

‘ਪ੍ਰਕਾਸ ਸਿੰਘ ਬਾਦਲ ਨੇ ਿਸੱਖ ਕੌਮ ਲਈ ਲੰਮੀ ਲੜਾਈ ਲੜੀ’

ਨਿਹਾਲ ਸਿੰਘ ਵਾਲਾ ’ਚ ਕੈਂਪ ਦੌਰਾਨ ਹਾਜ਼ਰ ਅਕਾਲੀ ਆਗੂ

ਨਿਹਾਲ ਸਿੰਘ ਵਾਲਾ (ਰਾਜਵਿੰਦਰ ਸਿੰਘ ਰੌਂਤਾ): ਸੂਬਾ ਅਕਾਲੀ ਆਗੂ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿੱਚ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਦਭਾਵਨਾ ਦਿਵਸ ਵਜੋਂ ਮਨਾਉਂਦਿਆਂ ਇਤਿਹਾਸਿਕ ਗੁਰਦੁਆਰਾ ਤਖਤੂਪੁਰਾ ਸਾਹਿਬ ਵਿਖੇ ਵਿਸ਼ਾਲ ਖੂਨਦਾਨ ਕੈਂਪ ਲਾਇਆ ਗਿਆ। ਇਸ ਦੌਰਨ ਨੌਜਵਾਨਾਂ ਵਿਚ ਕਾਫੀ ਉਤਸ਼ਾਹ ਸੀ। ਕੈਂਪ ਦਾ ਉਦਘਾਟਨ ਕਰਦਿਆਂ ਚੇਅਰਮੈਨ ਖਣਮੁੱਖ ਭਾਰਤੀ ਪੱਤੋ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਸੂਬੇ ਅਤੇ ਸਿੱਖ ਕੌਮ ਲਈ ਲੰਬੀ ਲੜਾਈ ਲੜੀ ਹੈ। ਮੈਡੀਕਲ ਅਫ਼ਸਰ ਬਿਲਾਸਪੁਰ ਡਾ. ਸਿਮਰਨਪ੍ਰੀਤ ਕੌਰ ਨੇ ਖੂਨਦਾਨੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਖੂਨਦਾਨ ਸਭ ਤੋਂ ਉੱਤਮ ਦਾਨ ਹੈ। ਇਸ ਮੌਕੇ ਹਲਕਾ ਇੰਚਾਰਜ ਜਥੇਦਾਰ ਬਲਦੇਵ ਸਿੰਘ ਮਾਣੂਕੇ, ਸਰਪੰਚ ਗੁਰਮੇਲ ਸਿੰਘ ਤਖਤੂਪੁਰਾ, ਚੇਅਰਮੈਂਨ ਰਣਧੀਰ ਸਿੰਘ, ਹਰਭੂਪਿੰਦਰ ਸਿੰਘ ਲਾਡੀ ਬੁੱਟਰ ,ਰੇਸ਼ਮ ਸਿੰਘ ਖਾਈ, ਰੂਪਿੰਦਰ ਸਿੰਘ ਦੀਦਾਰੇਵਾਲਾ, ਮੁਖਤਿਆਰ ਸਿੰਘ ਸਾਬਕਾ ਸਰਪੰਚ ਪੱਤੋ ਤੇ ਸੰਪੂਰਨ ਸਿੰਘ ਤਖਤੂਪੁਰਾ ਆਦਿ ਹਾਜ਼ਰ ਸਨ।

Advertisement
×