ਪੱਤਰ ਪ੍ਰੇਰਕ
ਜੈਤੋ, 13 ਅਪਰੈਲ
ਸਿਲਵਰ ਓਕਸ ਸਕੂਲ ਸੇਵੇਵਾਲਾ (ਜੈਤੋ) ਵਿੱਚ ਹੋਏ ਸ਼ਾਨਦਾਰ ਵਿਸਾਖੀ ਸਮਾਰੋਹ ਦੌਰਾਨ ਵਿਦਿਆਰਥੀਆਂ ਨੇ ਆਪਣੇ ਹੁਨਰ ਦਾ ਖ਼ੂਬਸੂਰਤ ਪ੍ਰਦਰਸ਼ਨ ਕੀਤਾ। ਸਕੂਲ ਪ੍ਰਿੰਸੀਪਲ ਧਰਮਿੰਦਰ ਕੌਰ ਅਤੇ ਹੋਰ ਅਧਿਆਪਕ ਬੁਲਾਰਿਆਂ ਨੇ ਬੱਚਿਆਂ ਨੂੰ ਵਿਸਾਖੀ ਦੇ ਤਿਉਹਾਰ ਨੂੰ ਮਨਾਉਣ ਦੀ ਮਹੱਤਤਾ ਦੱਸਦਿਆਂ ਕਿਹਾ ਕਿ ਇਸ ਤਿਉਹਾਰ ਦਾ ਸਬੰਧ ਕਣਕ ਦੀ ਫ਼ਸਲ ਪੱਕਣ ਲਈ ਕਿਸਾਨਾਂ ਨੂੰ ਖੁਸ਼ੀ ਤੋਂ ਇਲਾਵਾ ਇਤਿਹਾਸਕ ਘਟਨਾਵਾਂ ਨਾਲ ਵੀ ਜੁੜੀ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਦਿਨ ਦਾ ਸਬੰਧ ਜੱਲ੍ਹਿਵਾਲਾ ਬਾਗ ਅਤੇ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਸਜਾਏ ਖ਼ਾਲਸਾ ਪੰਥ ਨਾਲ ਵੀ ਹੈ।
ਇਸ ਮੌਕੇ ਪਹਿਲੀ ਤੋਂ ਪੰਜਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਭੰਗੜਾ ਤੇ ਗਿੱਧਾ ਪੇਸ਼ ਕਰ ਕੇ ਪ੍ਰੋਗਰਾਮ ਨੂੰ ਚਾਰ ਚੰਨ ਲਾ ਦਿੱਤੇ ਸਨ।
ਫਤਹਿਗੜ੍ਹ ਪੰਜਤੂਰ (ਪੱਤਰ ਪ੍ਰੇਰਕ): ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸਕੂਲ ਵਿੱਚ ਪ੍ਰਿੰਸੀਪਲ ਅਮਰਦੀਪ ਸਿੰਘ ਦੀ ਅਗਵਾਈ ਅਤੇ ਸਟਾਫ ਦੇ ਸਹਿਯੋਗ ਨਾਲ ਵਿਸਾਖੀ ਦਾ ਤਿਉਹਾਰ ਬਹੁਤ ਹੀ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰਿੰਸੀਪਲ ਅਮਰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਵਿਸਾਖੀ ਵਾਲੇ ਦਿਨ ਮਹੱਤਤਾ ਬਾਰੇ ਜਾਣਕਾਰੀ ਦਿੱਤੀ।
ਭੁੱਚੋ ਮੰਡੀ (ਪੱਤਰ ਪ੍ਰੇਰਕ): ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਖੁਰਦ ਵਿੱਚ ਅੱਜ ਵਿਸਾਖੀ ਦਾ ਤਿਉਹਾਰ ਅਤੇ ਡਾਕਟਰ ਅੰਬੇਦਕਰ ਜੈਅੰਤੀ ਮਨਾਈ ਗਈ। ਪ੍ਰੋਗਰਾਮ ਦੀ ਸ਼ੁਰੂਆਤ ਮੂਲ ਮੰਤਰ ਰਾਹੀਂ ਕੀਤੀ ਗਈ। ਵਿਦਿਆਰਥੀਆਂ ਨੇ ਕਵਿਤਾਵਾਂ, ਗਿੱਧਾ ਅਤੇ ਭੰਗੜਾ ਪਾਇਆ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਕੁਇਜ਼ ਵੀ ਕਰਵਾਏ ਗਏ। ਇਸ ਮੌਕੇ ਸਕੂਲ ਦੇ ਐੱਮਡੀ ਪ੍ਰੋ. ਐੱਮਐੱਲ ਅਰੋੜਾ ਤੇ ਪ੍ਰਿੰਸੀਪਲ ਕੰਚਨ ਨੇ ਸਾਰਿਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ।
ਗਿੱਦੜਬਾਹਾ (ਪੱਤਰ ਪ੍ਰੇਰਕ): ਮਾਤਾ ਗੁਜਰੀ ਪਬਲਿਕ ਸਕੂਲ ਥੇਹੜੀ ਸਾਹਿਬ ਵਿੱਚ ਵਿਸਾਖੀ ਧੂਮ-ਧਾਮ ਨਾਲ ਮਨਾਈ। ਇਸ ਮੌਕੇ ਪ੍ਰਿੰਸੀਪਲ ਵਰਿੰਦਰ ਕੌਰ ਵੱਲੋਂ ਬੱਚਿਆਂ ਨੂੰ ਵਿਸਾਖੀ ਤੇ ਵਧਾਈ ਦਿੱਤੀ ਗਈ ਅਤੇ ਖਾਲਸਾ ਪੰਥ ਦੀ ਸਥਾਪਨਾ ਉੱਪਰ ਆਪਣੇ ਵਿਚਾਰ ਪ੍ਰਗਟ ਕੀਤੇ ਗਏ।