ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 27 ਅਪਰੈਲ
ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਪਿੰਡ ਮਲੂਕਾ ਵਿੱਚ ਇਕ ਸਮਾਗਮ ਦੌਰਾਨ 25 ਲੋੜਵੰਦ ਪਰਿਵਾਰਾਂ ਨੂੰ ਮਕਾਨ ਬਣਾਉਣ ਲਈ ਪਹਿਲੀ ਤੇ ਦੂਜੀ ਕਿਸ਼ਤ ਦੇ ਚੈੱਕ ਤੇ ਟਰਾਈ ਸਾਈਕਲ ਵੰਡੇ। ਵਿਧਾਇਕ ਨੇ ਕਿਹਾ ਕਿ ‘ਆਪ’ ਸਰਕਾਰ ਚੋਣਾਂ ਦੌਰਾਨ ਵੋਟਰਾਂ ਨਾਲ ਕੀਤਾ ਹਰੇਕ ਵਾਅਦਾ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਬਹੁਤ ਹੀ ਥੋੜ੍ਹੇ ਸਮੇਂ ’ਚ ਪੰਜਾਬ ਸਰਕਾਰ ਨੇ ਕਈ ਵੱਡੇ ਫ਼ੈਸਲੇ ਲਏ ਹਨ ਅਤੇ ਭਵਿੱਖ ਵਿੱਚ ਵੀ ਸਰਕਾਰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਤੋਂ ਇਲਾਵਾ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਸਿੱਧੂ ਨੇ ਕਿਹਾ ਕਿ ਹਲਕਾ ਰਾਮਪੁਰਾ ਫੂਲ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਨਾ ਮੇਰਾ ਪਹਿਲਾ ਫਰਜ਼ ਹੈ। ਇਸ ਮੌਕੇ ਨਛੱਤਰ ਸਿੰਘ ਸਿੱਧੂ, ਪਰਮਜੀਤ ਬਰਾੜ, ਲੱਖਾ ਮਲੂਕਾ, ਬਲਜੀਤ ਸੰਧੂ, ਸਿਕੰਦਰ ਨਿਉਰ ਆਦਿ ਹਾਜ਼ਰ ਸਨ।