ਨਿੱਜੀ ਪੱਤਰ ਪੇ੍ਰਕ
ਰਾਮਪੁਰਾ ਫੂਲ, 15 ਜਨਵਰੀ
ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਕਾਰ ਸਿੰਘ ਸਿੱਧੂ ਨੇ ਸ਼ਹਿਰ ਦੀ ਪਟਿਆਲਾ ਮੰਡੀ ਦੇ ਦੁਕਾਨਦਾਰਾਂ, ਆੜ੍ਹਤੀਆਂ ਤੇ ਵਪਾਰੀਆਂ ਨਾਲ ਵਿਸ਼ੇਸ਼ ਇਕੱਤਰਤਾ ਕੀਤੀ। ਦੁਕਾਨਦਾਰਾਂ ਨੇ ਸਿੱਧੂ ਦੀ ਹਮਾਇਤ ਦਾ ਐਲਾਨ ਕੀਤਾ ਅਤੇ ਪਟਿਆਲਾ ਮੰਡੀ ਦੇ ਵਸਨੀਕਾਂ ਨੂੰ ਆ ਰਹੀਆਂਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ।
ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਸ਼ਹਿਰ ਦੇ ਸਮੂਹ ਦੁਕਾਨਦਾਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਯੋਜਨਾਵਾਂ ਤੇ ਨੀਤੀਆਂਂ ਤੋਂ ਪ੍ਰਭਾਵਿਤ ਹਨ। ਉਨ੍ਹਾਂ ਸ਼ਹਿਰ ਵਾਸੀਆਂਂ ਨੂੰ ਇਸ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਲਕਾ ਰਾਮਪੁਰਾ ਫੂਲ ਦੇ ਦੋਵੇਂ ਸਾਬਕਾ ਮੰਤਰੀਆਂਂ ਸਿਕੰਦਰ ਸਿੰਘ ਮਲੂਕਾ ਤੇ ਗੁਰਪ੍ਰੀਤ ਕਾਂਗੜ ਨੂੰ ਤੁਸੀਂ ਪਰਖ ਚੁੱਕੇ ਹੋ ਕਿਉਂਕਿ ਹਲਕੇ ਦੇ ਮਾੜੇ ਹਾਲਾਤ ਸਭ ਕੁੱਝ ਬਿਆਨ ਕਰ ਰਹੇ ਹਨ। ਉਨ੍ਹਾਂ ਵਾਅਦਾ ਕੀਤਾ ਕਿ ਜੇਕਰ ‘ਆਪ’ ਵਿਧਾਨ ਸਭਾ ਚੋਣਾਂ ਵਿੱਚ ਜਿੱਤਦੀ ਹੈ ਤਾਂ ਉਹ ਉਨ੍ਹਾਂ ਦੀ ਸੁਰੱਖਿਆ ਦੀ ਗਾਰੰਟੀ ਲੈਣਗੇ। ਉਨ੍ਹਾਂ ਕਿਹਾ ਕਿ ਕਿਸੇ ਕਾਰੋਬਾਰੀ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।