Balkar Singh Sidhu: ਸਰਕਾਰ ਵਿਕਾਸ ਨੂੰ ਪਹਿਲ ਦੇ ਰਹੀ ਹੈ: ਸਿੱਧੂ
ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਪਿੰਡ ਦਿਆਲਪੁਰਾ ਭਾਈਕਾ ਵਿੱਚ ਗੰਦੇ ਪਾਣੀ ਦੇ ਨਿਕਾਸ ਲਈ 18 ਲੱਖ ਰੁਪਏ ਦੀ ਲਾਗਤ ਨਾਲ ਪਾਈ ਪਾਈਪਲਾਈਨ ਦੇ ਕੰਮ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਵਿੱਚ ਬਣ ਕੇ ਤਿਆਰ ਹੋਈਆਂ ਵੱਖ-ਵੱਖ ਗਲੀਆਂ, ਜਿਮ...
Advertisement
ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਪਿੰਡ ਦਿਆਲਪੁਰਾ ਭਾਈਕਾ ਵਿੱਚ ਗੰਦੇ ਪਾਣੀ ਦੇ ਨਿਕਾਸ ਲਈ 18 ਲੱਖ ਰੁਪਏ ਦੀ ਲਾਗਤ ਨਾਲ ਪਾਈ ਪਾਈਪਲਾਈਨ ਦੇ ਕੰਮ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਪਿੰਡ ਵਿੱਚ ਬਣ ਕੇ ਤਿਆਰ ਹੋਈਆਂ ਵੱਖ-ਵੱਖ ਗਲੀਆਂ, ਜਿਮ ਅਤੇ ਆਂਗਣਵਾੜੀ ਕੇਂਦਰ ਵਿੱਚ ਬਣੇ ਸਟੋਰ ਦਾ ਵੀ ਉਦਘਾਟਨ ਕੀਤਾ। ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਬੁਨਿਆਦੀ ਸਹੂਲਤਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ।
ਵਿਧਾਇਕ ਨੇ ਕਿਹਾ ਕਿ ਗੰਦੇ ਪਾਣੀ ਦਾ ਨਿਕਾਸ ਪਿੰਡਾਂ ਦੀ ਵੱਡੀ ਸਮੱਸਿਆ ਹੈ, ਜਿਸ ਵੱਲ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਗੰਦੇ ਪਾਣੀ ਦੇ ਨਿਕਾਸ ਲਈ ਪਾਈਪਲਾਈਨ ਦਾ ਕੰਮ ਮੁਕੰਮਲ ਹੋਣ ਨਾਲ ਦਿਆਲਪੁਰਾ ਭਾਈਕਾ ਵਾਸੀਆਂ ਨੂੰ ਗੰਦੇ ਪਾਣੀ ਦੇ ਨਿਕਾਸ ਦੀ ਵੱਡੀ ਸਮੱਸਿਆ ਤੋਂ ਰਾਹਤ ਮਿਲੇਗੀ।
Advertisement
ਇਸ ਮੌਕੇ ਸੁੱਖੀ ਮਹਿਰਾਜ, ਚੇਅਰਮੈਨ ਬੇਅੰਤ ਸਿੰਘ ਸਲਾਬਤਪੁਰਾ, ਨਗਰ ਪੰਚਾਇਤ ਭਾਈ ਰੂਪਾ ਦੇ ਪ੍ਰਧਾਨ ਦੀਪ ਜੰਡੂ ਅਤੇ ਪਾਰਟੀ ਵਰਕਰ ਹਾਜ਼ਰ ਸਨ।
Advertisement
Advertisement
×

