DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਬਲਕੌਰ ਸਿੱਧੂ ਨੇ ਰਾਹੁਲ ’ਤੇ ਪਰਚਾ ਦਰਜ ਕਰਨ ਦੀ ਨਿਖੇਧੀ ਕੀਤੀ

ਕਾਂਗਰਸ ਨੇ ਕੇਂਦਰ ਸਰਕਾਰ ਖ਼ਿਲਾਫ਼ ਮੁਜ਼ਾਹਰਾ ਕੀਤਾ

  • fb
  • twitter
  • whatsapp
  • whatsapp
Advertisement

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਉੱਤਰਾਖੰਡ ਦੇ ਹਲਦਵਾਨੀ ਵਿੱਚ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਰਜੁਨ ਖੜਗੇ ਦੀ ਰੈਲੀ ਤੋਂ ਬਾਅਦ ਹੋਏ ਕਥਿਤ ‘ਸ਼ੁੱਧੀਕਰਨ’ ਦੇ ਮਾਮਲੇ ਅਤੇ ਇਸ ਤੋਂ ਬਾਅਦ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਰੁੱਧ ਮਾਮਲਾ ਦਰਜ ਕਰਨ ਦੀ ਨਿਖੇਧੀ ਕੀਤੀ ਹੈ।

ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪਿੰਡ ਮੂਸਾ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਖੜਗੇ ਨੇ ਖੁਦ ਇਸ ਮਾਮਲੇ ਨੂੰ ਰਾਜ ਸਭਾ ਵਿੱਚ ਉਠਾਉਂਦਿਆਂ ਕਿਹਾ ਕਿ ਇਸ ਘਟਨਾ ਨੇ ਉਨ੍ਹਾਂ ਨੂੰ ਛੂਤ-ਛਾਤ ਦੇ ਦਰਦ ਅਤੇ ਬੇਇਜ਼ਤੀ ਦਾ ਅਹਿਸਾਸ ਕਰਵਾਇਆ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਦਲਿਤ ਆਗੂ ਦੇ ਕਿਸੇ ਜਨਤਕ ਸਮਾਗਮ ਤੋਂ ਬਾਅਦ ਉਸ ਸਥਾਨ ਨੂੰ ‘ਸ਼ੁੱਧ’ ਕਰਨ ਦੀ ਕਾਰਵਾਈ ਕੀਤੀ ਗਈ ਹੈ ਤਾਂ ਇਹ ਮਾਮਲਾ ਸਿਰਫ਼ ਸਿਆਸਤ ਦਾ ਨਹੀਂ, ਸਗੋਂ ਦੇਸ਼ ਦੇ ਸੰਵਿਧਾਨਕ ਮੁੱਲਾਂ, ਸਮਾਜਿਕ ਬਰਾਬਰੀ ਅਤੇ ਮਨੁੱਖੀ ਸਨਮਾਨ ਨਾਲ ਜੁੜਿਆ ਸਵਾਲ ਹੈ।

Advertisement

ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਜਾਂਚ ਅਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਐਸਸੀ/ਐਸਟੀ ਐਕਟ ਤਹਿਤ ਕਾਰਵਾਈ ਦੀ ਮੰਗ ਕੀਤੀ ਸੀ, ਪਰ ਇਸ ਮੰਗ ’ਤੇ ਕਾਰਵਾਈ ਕਰਨ ਦੀ ਬਜਾਏ ਰਾਹੁਲ ਗਾਂਧੀ ਵਿਰੁੱਧ ਹੀ ਮਾਮਲਾ ਦਰਜ ਕਰਨਾ ਚਿੰਤਾਜਨਕ ਗੱਲ ਹੈ।

Advertisement

ਇਸੇ ਦੌਰਾਨ ਵੱਖਰੇ ਤੌਰ ’ਤੇ ਜ਼ਿਲ੍ਹਾ ਕਾਂਗਰਸੀ ਕਮੇਟੀ ਵੱਲੋਂ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਿਰੁੱਧ ਮਾਮਲਾ ਦਰਜ ਕਰਨ ਨੂੰ ਲੈਕੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ।

Advertisement
×