ਪੱਤਰ ਪ੍ਰੇਰਕ
ਸ਼ਹਿਣਾ, 9 ਅਗਸਤ
ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਨੂੰ ਘੇਰੀ ਬੈਠੇ ਕਿਸਾਨਾਂ ਦੇ ਨਾਲ ਸੰਘਰਸ਼ੀ ਯੋਧੇ ਬਲਵਿੰਦਰ ਸਿੰਘ ਹੀਰੂਕਾ ਦਾ ਪਿੰਡ ਵਾਪਸ ਪਹੁੰਚਣ ’ਤੇ ਪਿੰਡ ਵਾਸੀਆਂ, ਕਿਸਾਨਾਂ, ਪੰਚਾਇਤ ਅਤੇ ਹੋਰ ਸੰਸਥਾਵਾਂ ਵੱਲੋਂ ਸਵਾਗਤ ਕੀਤਾ ਗਿਆ। ਉਹ ਬਲਾਕ ਸ਼ਹਿਣਾ ਦੇ ਪਿੰਡ ਸੁਖਪੁਰਾ ਦਾ ਵਾਸੀ ਹੈ ਅਤੇ ਪਿਛਲੇ ਸਾਲ ਤੋਂ ਦਿੱਲੀ ਵਿੱਚ ਕੇਂਦਰੀ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਵਿੱਚ ਆਪਣਾ ਯੋਗਦਾਨ ਪਾ ਰਿਹਾ ਹੈ। ਬਲਵਿੰਦਰ ਸਿੰਘ ਸਰੀਰਕ ਤੌਰ ’ਤੇ ਅਪਾਹਜ ਹੈ ਅਤੇ 57 ਸਾਲ ਦਾ ਹੈ। ਇਸ ਮੌਕੇ ਅੰਗਰੇਜ਼ ਸਿੰਘ, ਹਰਚਰਨ ਸਿੰਘ, ਜਸਵੀਰ ਸਿੰਘ, ਮੱਘਰ ਸਿੰਘ, ਬੂਟਾ ਸਿੰਘ ਹਾਜ਼ਰ ਸਨ।