ਬਲਵਿੰਦਰ ਸਿੰਘ ਭੂੰਦੜ ਦੇ ਭਰਾ ਦਾ ਦੇਹਾਂਤ
ਸ਼੍ਰੋੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਦੇ ਪਰਿਵਾਰ ਨੂੰ ਅੱਜ ਉਸ ਵੇਲੇ ਭਾਰੀ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਛੋਟੇ ਭਰਾ ਭਾਗ ਸਿੰਘ ਭੂੰਦੜ (76) ਇਸ ਫ਼ਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ। ਉਹ ਸਾਬਕਾ ਸਰਪੰਚ, ਟਰੱਕ ਯੂਨੀਅਨ ਦੇ...
Advertisement
ਸ਼੍ਰੋੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਦੇ ਪਰਿਵਾਰ ਨੂੰ ਅੱਜ ਉਸ ਵੇਲੇ ਭਾਰੀ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਛੋਟੇ ਭਰਾ ਭਾਗ ਸਿੰਘ ਭੂੰਦੜ (76) ਇਸ ਫ਼ਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ। ਉਹ ਸਾਬਕਾ ਸਰਪੰਚ, ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਤੇ ਪਿੰਡ ਦੇ ਮੌਜੂਦਾ ਨੰਬਰਦਾਰ ਸਨ। ਸਾਬਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਨੇ ਦੱਸਿਆ ਕਿ ਉਨ੍ਹਾਂ ਦੇ ਚਾਚਾ ਭਾਗ ਸਿੰਘ ਭੂੰਦੜ ਲੰਘੇ ਦੇਰ ਰਾਤ ਚਲਾਣਾ ਕਰ ਗਏ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਪਿੰਡ ਭੂੰਦੜ ਵਿਖੇ ਲੋਕਾਂ ਦੀ ਵੱਡੀ ਹਾਜ਼ਰੀ ਵਿੱਚ ਕੀਤਾ ਗਿਆ। ਭਾਗ ਸਿੰਘ ਭੂੰਦੜ ਨਮਿਤ ਪਾਠ ਦੇ ਭੋਗ 26 ਅਕਤੂਬਰ ਨੂੰ ਪਿੰਡ ਭੂੰਦੜ ਦੇ ਗੁਰੂਘਰ ਵਿਖੇ ਪਾਏ ਜਾਣਗੇ।
Advertisement
Advertisement