ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਬੰਬੀਹਾ ਗੈਂਗ ਦਾ ਮੈਂਬਰ ਅਸਲੇ ਸਣੇ ਕਾਬੂ

ਮਾਨਸਾ ਪੁਲੀਸ ਨੇ ਬੰਬੀਹਾ ਗੈਂਗ ਦਾ ਮੈਂਬਰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲ ਤੇ ਤਿੰਨ ਕਾਰਤੂਸ ਬਰਾਮਦ ਕੀਤੇ ਹਨ। ਉਸ ਖ਼ਿਲਾਫ਼ ਕੇਸ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਮਾਨਸਾ ਦੇ ਐੱਸ ਪੀ...
Advertisement

ਮਾਨਸਾ ਪੁਲੀਸ ਨੇ ਬੰਬੀਹਾ ਗੈਂਗ ਦਾ ਮੈਂਬਰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲ ਤੇ ਤਿੰਨ ਕਾਰਤੂਸ ਬਰਾਮਦ ਕੀਤੇ ਹਨ। ਉਸ ਖ਼ਿਲਾਫ਼ ਕੇਸ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਮਾਨਸਾ ਦੇ ਐੱਸ ਪੀ (ਇਨਵੈਸਟੀਗੇਸ਼ਨ) ਮਨਮੋਹਨ ਸਿੰਘ ਔਲਖ ਨੇ ਦੱਸਿਆ ਕਿ ਬੁਢਲਾਡਾ ਪੁਲੀਸ ਨੇ ਨਾਕਾਬੰਦੀ ਦੌਰਾਨ ਰਾਮਬਖਸ਼ ਉਰਫ ਬਖਸ਼ੀ ਵਾਸੀ ਪਿੰਡ ਸੁਖਚੈਨ ਜ਼ਿਲ੍ਹਾ ਸਿਰਸਾ (ਹਰਿਆਣਾ) ਨੂੰ ਕਾਬੂ ਕਰ ਕੇ ਤਿੰਨ ਪਿਸਤੌਲ ਤੇ ਤਿੰਨ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮ ਨੇ ਕੁੱਝ ਦਿਨ ਪਹਿਲਾਂ ਥਾਣਾ ਬੜਾਗੁੜਾ, ਜ਼ਿਲ੍ਹਾ ਸਿਰਸਾ (ਹਰਿਆਣਾ) ਵਿੱਚ ਦੋ ਵੱਖ-ਵੱਖ ਥਾਵਾਂ ’ਤੇ ਗੋਲੀਆਂ ਚਲਾਉਣ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਸੀ। ਉਨ੍ਹਾਂ ਕਿਹਾ ਕਿ ਬਖਸ਼ੀ ਦਵਿੰਦਰ ਬੰਬੀਹਾ ਗੈਂਗ ਨਾਲ ਸਬੰਧ ਰੱਖਦਾ ਹੈ ਤੇ ਉਸ ਖ਼ਿਲਾਫ਼ ਹੁਣ ਤੱਕ ਛੇ ਕੇਸ ਦਰਜ ਹਨ।

 

Advertisement

ਤੇਜ਼ਧਾਰ ਹਥਿਆਰਾਂ ਸਣੇ ਪੰਜ ਗ੍ਰਿਫ਼ਤਾਰ

 

ਜੈਤੋ: ਥਾਣਾ ਜੈਤੋ ਦੀ ਪੁਲੀਸ ਨੇ ਕਥਿਤ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ ਪੰਜ ਮੈਂਬਰੀ ਗਰੋਹ ਨੂੰ ਕਾਬੂ ਕੀਤਾ ਹੈ। ਡੀ ਐੱਸ ਪੀ ਜੈਤੋ ਇਕਬਾਲ ਸਿੰਘ ਨੇ ਦੱਸਿਆ ਕਿ ਥਾਣਾ ਜੈਤੋ ਦੇ ਐੱਸ ਐੱਚ ਓ ਇੰਸਪੈਕਟਰ ਨਵਪ੍ਰੀਤ ਸਿੰਘ, ਏ ਐੱਸ ਆਈ ਸ਼ਮਸ਼ੇਰ ਸਿੰਘ ਪੁਲੀਸ ਪਾਰਟੀ ਸਣੇ ਸ਼ੱਕੀਆਂ ਦੀ ਚੈਕਿੰਗ ਕਰ ਰਹੇ ਸਨ। ਪੁਲੀਸ ਨੇ ਇੱਕ ਗੁਪਤ ਸੂਚਨਾ ਦੇ ਆਧਾਰ ’ਤੇ ਕੋਟਕਪੂਰਾ ਰੋਡ ’ਤੇ ਸਥਿਤ ਇੱਕ ਬੇ-ਆਬਾਦ ਇੱਟਾਂ ਦੇ ਭੱਠੇ ਤੋਂ ਇਨ੍ਹਾਂ ਵਿਅਕਤੀਆਂ ਨੂੰ ਕਾਬੂ ਕੀਤਾ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਮਨਦੀਪ ਸਿੰਘ, ਸੁਰਿੰਦਰ ਸਿੰਘ, ਲੱਖਾ ਸਿੰਘ, ਹੈਪੀ ਅਤੇ ਸੁਖਪ੍ਰੀਤ ਸਿੰਘ ਵਜੋਂ ਹੋਈ ਹੈ। ਡੀ ਐੱਸ ਪੀ ਨੇ ਦੱਸਿਆ ਕਿ ਪੁਲੀਸ ਪਾਰਟੀ ਨੇ ਮੁਲਜ਼ਮਾਂ ਕੋਲੋਂ ਦੋ ਲੋਹੇ ਦੇ ਖੰਡੇ, 1 ਕੁਹਾੜੀ, 1 ਕਾਪਾ ਅਤੇ 1 ਲੋਹੇ ਦੇ ਦਸਤੇ ਵਿੱਚ ਜੜੀ ਹੋਈ ਤਿੱਖੀ ਪੱਤੀ ਬਰਾਮਦ ਕੀਤੀ ਹੈ। -ਪੱਤਰ ਪ੍ਰੇਰਕ

Advertisement
Show comments