ਪੱਤਰ ਪ੍ਰੇਰਕ
ਮਾਨਸਾ, 7 ਜੂਨ
ਭਲਕੇ 8 ਜੂਨ ਬੁੱਧਵਾਰ ਨੂੰ ਮਰਹੂਮ ਪੰਜਾਬੀ ਨੌਜਵਾਨ ਗਾਇਕ ਸਿੱਧੂ ਮੂਸੇਵਾਲਾ ਦੇ ਭੋਗ ਤੋਂ ਪਹਿਲਾਂ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਮਾਨਸਾ ਜ਼ਿਲ੍ਹੇ ਡਰੋਨ ਕੈਮਰਿਆਂ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਮਾਨਸਾ ਦੇ ਵਧੀਕ ਜ਼ਿਲ੍ਹਾ ਮੈਜਿਸਟਰੇਟ ਉਪਕਾਰ ਸਿੰਘ ਨੇ ਜਾਰੀ ਕੀਤੇ ਹੁਕਮਾਂ ਵਿੱਚ ਕਿਹਾ ਹੈ ਕਿ ਪਿਛਲੇ ਕੁੱਝ ਦਿਨਾਂ ਵਿਚ ਜ਼ਿਲ੍ਹਾ ਮਾਨਸਾ ਅੰਦਰ ਵਾਪਰੀਆਂ ਕੁਝ ਘਟਨਾਵਾਂ ਨਾਲ ਸਬੰਧਤ ਇਕੱਠ/ਸਮਾਗਮ ਕਰਵਾਏ ਜਾਣ ਦੀ ਸੰਭਾਵਨਾ ਹੈ। ਇਨ੍ਹਾਂ ਮੌਕਿਆਂ ’ਤੇ ਡਰੋਨ ਕੈਮਰਿਆਂ ਦੀ ਮਦਦ ਨਾਲ ਮੂਵੀ ਤਿਆਰ ਕੀਤੀ ਜਾ ਸਕਦੀ ਹੈ। ਇਹ ਹੁਕਮ 7 ਜੂਨ ਅਤੇ 8 ਜੂਨ 2022 ਲਈ ਲਾਗੂ ਰਹੇਗਾ।