DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਕੂਲ ਸਮੇਂ ਦੌਰਾਨ ਟਿੱਪਰਾਂ ਦੀ ਆਵਾਜਾਈ ’ਤੇ ਰੋਕ

ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ ਮਾਨਸਾ ਵੱਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਜਿਨ੍ਹਾਂ ਸੜਕਾਂ/ਹਾਈਵੇਅਜ਼ ਉੱਪਰ ਸਕੂਲ ਸਥਿਤ ਹਨ, ਉੱਥੇ ਟਿੱਪਰਾਂ ਦੀ ਆਵਾਜਾਈ ਰੋਕਣ ਦਾ ਸਮਾਂ ਸਵੇਰੇ 7:30 ਵਜੇ ਤੋਂ 9:30 ਅਤੇ ਬਾਅਦ ਦੁਪਹਿਰ 2:45 ਵਜੇ ਤੋਂ 4:30 ਵਜੇ ਤੱਕ ਨਿਰਧਾਰਤ ਕੀਤਾ ਗਿਆ...

  • fb
  • twitter
  • whatsapp
  • whatsapp
Advertisement
ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ ਮਾਨਸਾ ਵੱਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਜਿਨ੍ਹਾਂ ਸੜਕਾਂ/ਹਾਈਵੇਅਜ਼ ਉੱਪਰ ਸਕੂਲ ਸਥਿਤ ਹਨ, ਉੱਥੇ ਟਿੱਪਰਾਂ ਦੀ ਆਵਾਜਾਈ ਰੋਕਣ ਦਾ ਸਮਾਂ ਸਵੇਰੇ 7:30 ਵਜੇ ਤੋਂ 9:30 ਅਤੇ ਬਾਅਦ ਦੁਪਹਿਰ 2:45 ਵਜੇ ਤੋਂ 4:30 ਵਜੇ ਤੱਕ ਨਿਰਧਾਰਤ ਕੀਤਾ ਗਿਆ ਹੈ। ਇਹ ਹੁਕਮ ਸਕੂਲਾਂ ਵਿਚ ਛੁੱਟੀ ਵਾਲੇ ਦਿਨ ਲਾਗੂ ਨਹੀਂ ਹੋਵੇਗਾ।

ਉਨ੍ਹਾਂ ਕਿਹਾ ਕਿ ਵੱਖ-ਵੱਖ ਸ਼ਹਿਰਾਂ ਅਤੇ ਕਸਬਿਆਂ ਵਿਚ ਜਿਨ੍ਹਾਂ ਸੜਕਾਂ ਉੱਪਰ ਸਕੂਲ ਸਥਿਤ ਹਨ, ਉਨ੍ਹਾਂ ਸਕੂਲਾਂ ਦੇ ਖੁੱਲ੍ਹਣ ਅਤੇ ਛੁੱਟੀ ਸਮੇਂ ਟਿੱਪਰਾਂ ਦੇ ਲੰਘਣ ਦਾ ਸਮਾਂ ਨਿਰਧਾਰਤ ਕੀਤਾ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾਂ ਤੋਂ ਬਚਾਅ ਹੋ ਸਕੇ। ਇਸ ਦੇ ਸਬੰਧ ਵਿਚ ਰਿਜਨਲ ਟਰਾਂਸਪੋਰਟ ਅਫ਼ਸਰ, ਮਾਨਸਾ ਪਾਸੋਂ ਜ਼ਿਲ੍ਹਾ ਮਾਨਸਾ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਦੇ ਸਮੇਂ ਅਨੁਸਾਰ ਟਿੱਪਰਾਂ ਦੀ ਆਵਾਜਾਈ ਨਿਰਧਾਰਤ ਕਰਨ ਸਬੰਧੀ ਰਿਪੋਰਟ ਪ੍ਰਾਪਤ ਕੀਤੀ ਗਈ ਹੈ। ਇਹ ਹੁਕਮ 28 ਫਰਵਰੀ ਤੱਕ ਲਾਗੂ ਰਹੇਗਾ

Advertisement

Advertisement

Advertisement
×