ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ ਨੇ ਮਾਨਸਾ ਨੇੜੇ ਪਿੰਡ ਬਣਾਂਵਾਲਾ ਵਿੱਚ ਨਿੱਜੀ ਭਾਈਵਾਲੀ ਤਹਿਤ ਲੱਗੇ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਤਾਪਘਰ ਤਲਵੰਡੀ ਸਾਬੋ ਪਾਵਰ ਲਿਮਟਿਡ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਲਾਉਣ ’ਤੇ ਪੂਰਨ ਪਾਬੰਦੀ ਦੇ ਹੁਕਮ ਲਾਏ ਹਨ। ਉਨ੍ਹਾਂ ਕਿਹਾ ਕਿ ਅਕਸਰ ਹੀ ਵੱਖ-ਵੱਖ ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਤਾਪਘਰ ਦੇ ਮੁੱਖ ਗੇਟ ’ਤੇ ਰੋਸ ਧਰਨਾ ਦਿੱਤਾ ਜਾਂਦਾ ਹੈ, ਜਿਸ ਨਾਲ ਜਿੱਥੇ ਤਾਪਘਰ ਵਿੱਚ ਕੰਮ ਕਰਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਆਵਾਜਾਈ ਵਿੱਚ ਵਿਘਨ ਪੈਂਦਾ ਹੈ, ਉੱਥੇ ਹੀ ਥਰਮਲ ਪਲਾਂਟ ਦਾ ਕੰਮ-ਕਾਜ ਵੀ ਪ੍ਰਭਾਵਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਤਾਪਘਰ ਰਾਜ ਦੇ ਮਹੱਤਵਪੂਰਨ ਥਰਮਲ ਪਲਾਂਟਾਂ ਵਿੱਚੋਂ ਇੱਕ ਹੋਣ ਕਾਰਨ ਭਵਿੱਖ ਵਿੱਚ ਜੇ ਕਿਸੇ ਵੀ ਜਥੇਬੰਦੀ ਵੱਲੋਂ ਥਰਮਲ ਪਲਾਂਟ ਅੱਗੇ ਮੁਜ਼ਾਹਰਾ ਜਾਂ ਧਰਨਾ ਦਿੱਤਾ ਜਾਣਾ ਹੈ ਤਾਂ ਉਹ ਪਲਾਂਟ ਤੋਂ 500 ਮੀਟਰ ਦੀ ਦੂਰੀ ’ਤੇ ਹੀ ਕਰਨ ਤਾਂ ਜੋ ਪਲਾਂਟ ਦਾ ਕੰਮ ਪ੍ਰਭਾਵਿਤ ਨਾ ਹੋਵੇ। ਇਹ ਹੁਕਮ 31 ਮਾਰਚ ਤੱਕ ਲਾਗੂ ਰਹੇਗਾ।
Advertisement
Advertisement
×

