ਮਾਨਸਾ: ਵਧੀਕ ਜ਼ਿਲ੍ਹਾ ਮੈਜਿਸਟਰੇਟ ਉਪਕਾਰ ਸਿੰਘ ਨੇ ਜ਼ਿਲ੍ਹਾ ਮਾਨਸਾ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਹਦਾਇਤ ਕੀਤੀ ਕਿ ਹਾਰਵੈਸਟਰ ਕੰਬਾਈਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਰਾਹੀਂ ਆਪਰੇਸ਼ਨ ਵਰਦੀਨੈਂਸ ਬਾਰੇ ਇੰਸਪੈਕਸ਼ਨ ਕਰਵਾਉਣ ਅਤੇ ਕੋਈ ਵੀ ਕੰਬਾਈਨ ਨੂੰ ਹਾਰਵੈਸਟਰ ਸੁਪਰ ਐੱਸਐੱਮਐੱਸ ਲਗਾਏ ਬਗ਼ੈਰ ਨਾ ਵਰਤਿਆ ਜਾਵੇ। ਉਨ੍ਹਾਂ ਕਿਹਾ ਕਿ ਕੰਬਾਈਨਾਂ ਰਾਤ ਸਮੇਂ ਕੱਚਾ ਦਾਣਾ ਹੀ ਕੱਟ ਦਿੰਦੀਆਂ ਹਨ, ਜਿਸ ਕਾਰਨ ਹਰਾ ਕੱਟਿਆ ਹੋਇਆ ਝੋਨਾ ਸੁੱਕਣ ’ਤੇ ਕਾਲਾ ਪੈ ਜਾਂਦਾ ਹੈ। ਇਹ ਹੁਕਮ 22 ਨਵੰਬਰ ਤੱਕ ਲਾਗੂ ਰਹੇਗਾ। -ਪੱਤਰ ਪ੍ਰੇਰਕ