ਮਾਨਸਾ: ਵਧੀਕ ਜ਼ਿਲ੍ਹਾ ਮੈਜਿਸਟਰੇਟ ਉਪਕਾਰ ਸਿੰਘ ਨੇ ਜ਼ਿਲ੍ਹਾ ਮਾਨਸਾ ਦੀਆਂ ਸੀਮਾਵਾਂ ਅੰਦਰ ਆਮ ਲੋਕਾਂ ਦੇ ਮਿਲਟਰੀ ਰੰਗ ਦੀ ਵਰਦੀ ਅਤੇ ਵਹੀਕਲਾਂ ਦੀ ਖਰੀਦ, ਵੇਚ ਅਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਨੂੰ ਮਿਲਟਰੀ ਰੰਗ ਦੀਆਂ ਵਰਦੀਆਂ/ਵਹੀਕਲਾਂ ਦਾ ਗਲਤ ਇਸਤੇਮਾਲ ਕਰਕੇ ਦੇਸ਼ ਅੰਦਰ ਅਮਨ ਅਤੇ ਕਾਨੂੰਨ ਵਿਚ ਰੁਕਾਵਟ ਪੈਦਾ ਕਰਨ ਤੋਂ ਰੋਕਣ ਅਤੇ ਸੁਰੱਖਿਆ ਦੇ ਮੱਦੇਨਜ਼ਰ ਅਜਿਹਾ ਕੀਤਾ ਗਿਆ ਹੈ। ਇਹ ਹੁਕਮ 30 ਨਵੰਬਰ ਤੱਕ ਲਾਗੂ ਰਹੇਗਾ। -ਪੱਤਰ ਪ੍ਰੇਰਕ