ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬੈਂਕ ਧੋਖਾਧੜੀ ਦੇ ਪੀੜਤਾਂ ਦਾ ਇੱਕ-ਇੱਕ ਪੈਸਾ ਮੋੜਿਆ ਜਾਵੇਗਾ: ਸੇਖੋਂ

ਵਿਧਾਇਕ ਵੱਲੋਂ ਬੈਂਕ ਪੁੱਜ ਕੇ ਅਧਿਕਾਰੀਆਂ ਨਾਲ ਮੀਟਿੰਗ; ਸਖ਼ਤ ਕਾਰਵਾਈ ਕਰਨ ਦੇ ਹੁਕਮ
ਬੈਂਕ ਦੇ ਦੌਰੇ ਮੌਕੇ ਜਾਣਕਾਰੀ ਦਿੰਦੇ ਹੋਏ ਵਿਧਾਇਕ ਗੁਰਦਿੱਤ ਸੇਖੋਂ।
Advertisement

 

ਇੱਥੇ ਭਾਰਤੀ ਸਟੇਟ ਬੈਂਕ ਦੀ ਸ਼ਾਖਾ ’ਚ ਕਰੋੜਾਂ ਰੁਪਏ ਦੀ ਧੋਖਾਧੜੀ ਮਾਮਲੇ ਸਬੰਧੀ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਬੈਂਕ ਅਧਿਕਾਰੀਆਂ ਨਾਲ ਖ਼ਾਸ ਮੀਟਿੰਗ ਕੀਤੀ ਅਤੇ ਉਨ੍ਹਾਂ ਤੋਂ ਬੈਂਕ ਦੇ ਖਾਤਾਧਾਰਕਾਂ ਦੇ ਪੈਸਿਆਂ ਤੇ ਇਸ ਦੀ ਭਰਪਾਈ ਸਬੰਧੀ ਗੱਲਬਾਤ ਕੀਤੀ ਗਈ। ਵਿਧਾਇਕ ਨੇ ਧੋਖਾਧੜੀ ਦਾ ਸ਼ਿਕਾਰ ਹੋਏ ਖਾਤਾਧਾਰਕਾਂ ਦੀ ਚਿੰਤਾ ਜਤਾਈ ਅਤੇ ਖਾਤਾਧਾਰਕਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਬੈਂਕ ਦੇ ਉੱਚ ਅਧਿਕਾਰੀਆਂ ਅਤੇ ਮੈਨੇਜਮੈਂਟ ਨੂੰ ਹਦਾਇਤ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਪਾਰਦਰਸ਼ੀ ਤਰੀਕੇ ਨਾਲ ਜਾਂਚ ਕਰਕੇ ਮੁਲਜ਼ਮਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਖਾਤਾਧਾਰਕ ਨਾਲ ਧੱਕਾ ਨਾ ਹੋਵੇ ਅਤੇ ਭਵਿੱਖ ਵਿੱਚ ਵੀ ਲੋਕਾਂ ਦੀ ਅਮਾਨਤ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਖਾਤਾਧਾਰਕਾਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ਵਿੱਚ ਬੇਚਿੰਤ ਰਹਿਣ ਅਤੇ ਉਨ੍ਹਾਂ ਦਾ ਇੱਕ-ਇੱਕ ਪੈਸਾ ਵਾਪਸ ਕਰਵਾਇਆ ਜਾਵੇਗਾ ਕਿਉਂਕਿ ਲੋਕਾਂ ਦੇ ਪੈਸਿਆਂ ਦੀ ਰਾਖੀ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਲੋਕਾਂ ਦਾ ਵਿਸ਼ਵਾਸ ਬਰਕਰਾਰ ਰੱਖਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਵਿਧਾਇਕ ਨੇ ਬੈਂਕ ਮੈਨੇਜਰ ਅਤੇ ਉੱਚ ਅਧਿਕਾਰੀਆਂ ਨੂੰ ਇਸ ਮਾਮਲੇ ਸਬੰਧੀ ਇਕ ਵਿਸਥਾਰਤ ਰਿਪੋਰਟ ਤਿਆਰ ਕਰਕੇ ਤੁਰੰਤ ਪੁਲੀਸ ਅਤੇ ਰਾਜ ਸਰਕਾਰ ਨੂੰ ਭੇਜਣ ਦੀ ਹਦਾਇਤ ਵੀ ਦਿੱਤੀ।

Advertisement

Advertisement