ਬਾਬਾ ਦੀਪ ਸਿੰਘ ਨਗਰ ਵਿੱਚ ‘ਵਿਕਾਸ ਨਹੀਂ ਵੋਟ ਨਹੀਂ’ ਦੇ ਲੱਗੇ ਬੈਨਰ

ਬਾਬਾ ਦੀਪ ਸਿੰਘ ਨਗਰ ਵਿੱਚ ‘ਵਿਕਾਸ ਨਹੀਂ ਵੋਟ ਨਹੀਂ’ ਦੇ ਲੱਗੇ ਬੈਨਰ

ਮੁਹੱਲਾ ਵਾਸੀ ਰੋਸ ਦਾ ਪ੍ਰਗਟ ਕਰਦੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ

ਕੋਟਕਪੂਰਾ, 3 ਦਸੰਬਰ

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼ਹਿਰ ਦੇ ਵਾਰਡ 5 ਦੇ ਵਸਨੀਕਾਂ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਵੋਟ ਦੇਣ ਤੋਂ ਇਨਕਾਰ ਕਰਦਿਆਂ ਆਪਣੇ ਮੁਹੱਲੇ ਅੰਦਰ ‘ਵਿਕਾਸ ਨਹੀਂ ਵੋਟ ਨਹੀਂ’ ਦੇ ਬੈਨਰ ਟੰਗ ਦਿੱਤੇ ਹਨ। ਮੁਹੱਲਾ ਵਾਸੀਆਂ ਅੰਦਰ ਇਸ ਗੱਲ ਦਾ ਭਾਰੀ ਰੋਸ ਹੈ ਲੰਘੀਆਂ ਨਗਰ ਕੌਂਸਲ ਚੋਣਾਂ ਮੌਕੇ ਸਿਆਸੀ ਆਗੂ ਉਨ੍ਹਾਂ ਨਾਲ ਝੂਠ ਬੋਲ ਕੇ ਵੋਟ ਲੈ ਗਏ ਸੀ ਮਗਰੋਂ ਉਨ੍ਹਾਂ ਨੇ ਬਾਤ ਨਹੀਂ ਪੁੱਛੀ। ਸਮਸਿੱਆਵਾਂ ਨਾਲ ਘਿਰੇ ਬਾਬਾ ਦੀਪ ਸਿੰਘ ਇਲਾਕੇ ’ਚ ਕੱਚੀਆਂ ਗਲੀਆਂ, ਕੱਚੀਆਂ ਨਾਲੀਆਂ ਹੋਣ ਕਰਕੇ ਹਰ ਸਮੇਂ ਚਿੱਕੜ ਰਹਿੰਦਾ ਹੈ। ਲੋਕਾਂ ਨੂੰ ਇਸੇ ਚਿੱਕੜ ’ਚੋਂ ਲੰਘ ਕੇ ਆਪੋ-ਆਪਣੇ ਕੰਮਾਂ ’ਤੇ ਜਾਣਾ ਪੈਂਦਾ ਹੈ। ਕਈ ਵਾਰ ਇਥੋਂ ਲੰਘਣ ਵਾਲੇ ਵਾਹਨ ਹਾਦਸਾਗ੍ਰਸਤ ਹੋ ਜਾਂਦੇ ਹਨ। ਬੱਚੇ ਤਿਲਕ ਕੇ ਡਿੱਗ ਪੈਂਦੇ ਹਨ ਤੇ ਸੱਟਾਂ ਖਾ ਲੈਂਦੇ ਹਨ। ਮੁਹੱਲਾ ਦੇ ਵਸਨੀਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਮੁਹੱਲੇ ਦੇ ਵਿਕਾਸ ਲਈ ਕਈ ਵਾਰ ਨਗਰ ਕੌਂਸਲ ਅਧਿਕਾਰੀਆਂ ਕੋਲ ਪਹੁੰਚ ਕੀਤੀ ਪ੍ਰੰਤੂ ਉਨ੍ਹਾਂ ਦੀ ਸੁਣਵਾਈ ਨਹੀਂ ਹੋਈ। ਹਾਲਾਂਕਿ ਕਾਂਗਰਸੀ ਆਗੂ ਵਿਕਾਸ ਦੇ ਦਾਅਵੇ ਕਰਦੇ ਨਹੀਂ ਥੱਕਦੇ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਮੁਹੱਲੇ ਦੀਆਂ ਗਲੀਆਂ ਵਿਚ ਇੰਟਰਲਾਕਿੰਗ ਟਾਈਲਾਂ ਵਿਛਾਈਆਂ ਜਾਣ ਤੇ ਨਾਲੀਆਂ ਬਣਾਈਆਂ ਜਾਣ ਤਾਂ ਜੋ ਪਾਣੀ ਦੀ ਨਿਕਾਸੀ ਹੋ ਸਕੇ। ਜੇ ਉਨ੍ਹਾਂ ਦੇ ਮੁਹੱਲੇ ਦਾ ਵਿਕਾਸ ਨਹੀਂ ਹੋਇਆ ਤਾਂ ‘ਵਿਕਾਸ ਨਹੀਂ ਵੋਟ ਨਹੀਂ’ ਸਾਡਾ ਨਾਅਰਾ ਪੱਕਾ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All