ਮੰਡੀਆਂ ਵਿੱਚ ਬਾਰਦਾਨਾ ਮੁੱਕਿਆ; ਖਰੀਦ ਦਾ ਕੰਮ ਰੁਕਿਆ

ਮੰਡੀਆਂ ਵਿੱਚ ਬਾਰਦਾਨਾ ਮੁੱਕਿਆ; ਖਰੀਦ ਦਾ ਕੰਮ ਰੁਕਿਆ

ਮਾਨਸਾ ਦੀ ਅਨਾਜ ਮੰਡੀ ਵਿੱਚ ਕਣਕ ਦੇ ਲੱਗੇ ਹੋਏ ਢੇਰ। -ਫੋਟੋ: ਸੁਰੇਸ਼

ਜੋਗਿੰਦਰ ਸਿੰਘ ਮਾਨ

ਮਾਨਸਾ, 15 ਅਪਰੈਲ

ਜ਼ਿਲ੍ਹੇ ਦੇ ਪਿੰਡ ਭੈਣੀਬਾਘਾ ਦੀ ਅਨਾਜ ਮੰਡੀ ਸਮੇਤ ਦੋ ਦਰਜਨ ਤੋਂ ਵੱਧ ਖਰੀਦ ਕੇਂਦਰਾਂ ਵਿੱਚ ਬਾਰਦਾਨੇ ਦੀ ਘਾਟ ਹੋਣ ਕਾਰਨ ਸਰਕਾਰੀ ਅਧਿਕਾਰੀ ਕਣਕ ਦੀ ਬੋਲੀ ਲਾਉਣ ਲਈ ਆਨਾਕਾਨੀ ਕਰਨ ਲੱਗੇ ਹਨ। ਦੁਖੀ ਕਿਸਾਨਾਂ ਨੇ ਅਧਿਕਾਰੀਆਂ ਕੋਲ ਖਰੀਦ ਨਾ ਹੋਣ ਦਾ ਗਿਲਾ ਪ੍ਰਗਟ ਕੀਤਾ। ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਖਰੀਦ ਕੇਂਦਰ ਕਣਕ ਨਾਲ ਭਰੇ ਪਏ ਹਨ ਅਤੇ ਲਿਫਟਿੰਗ ਨਾ ਹੋਣ ਕਾਰਨ ਅਤੇ ਬਹੁਤ ਸਾਰੇ ਖਰੀਦ ਕੇਂਦਰਾਂ ਵਿੱਚ ਬਾਰਦਾਨਾ ਨਾ ਪੁੱਜਣ ਕਾਰਨ ਕਿਸਾਨ ਖੱਜਲ-ਖੁਆਰ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਕਣਕ ਵੇਚਣ ਲਈ ਬੈਠੇ ਹਨ ਪਰ ਅਨੇਕਾਂ ਕੇਂਦਰਾਂ ਵਿੱਚ ਅਧਿਕਾਰੀ ਬਾਰਦਾਨਾ ਹੋਣ ਕਾਰਨ ਗੇੜਾ ਮਾਰਨੋਂ ਹੱਟ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੀ ਕਣਕ ਦੀ ਖਰੀਦ ਬਾਰੇ ਦਾਅਵੇ ਝੂਠੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਅਧਿਕਾਰੀ ਦਾਅਵੇ ਕਰ ਰਹੇ ਹਨ ਕਿ ਮੰਡੀਆਂ ਵਿੱਚ ਕਣਕ ਦੀ ਖਰੀਦ 10 ਅਪਰੈਲ ਤੋਂ ਸ਼ੁਰੂ ਕੀਤੀ ਗਈ ਹੈ ਪਰ ਅਜਿਹਾ ਅਮਲ ਵਿੱਚ ਨਹੀਂ ਹੋ ਰਿਹਾ।

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਆਗੂ ਮੱਖਣ ਸਿੰਘ ਮਾਨ ਨੇ ਦੱਸਿਆ ਕਿ ਜ਼ਿਲ੍ਹੇ ਦੇ ਅਨੇਕਾਂ ਖਰੀਦ ਕੇਂਦਰਾਂ ਵਿੱਚ ਲਿਫਟਿੰਗ ਦੀ ਵੱਡੀ ਤਕਲੀਫ਼ ਹੈ ਅਤੇ ਬਾਰਦਾਨਾ ਨਾ ਹੋਣ ਕਾਰਨ ਕਣਕ ਦੀ ਖਰੀਦ ਨਹੀਂ ਹੋ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਮਾਰਕਫੈਡ ਕੋਲ ਬਾਰਦਾਨਾ ਨਾ ਹੋਣ ਕਾਰਨ ਦੋ-ਤਿੰਨ ਦਿਨਾਂ ਤੋਂ ਬੋਲੀ ਬੰਦ ਹੋਈ ਪਈ ਹੈ। ਇਸੇ ਦੌਰਾਨ ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਮਧੂ ਗੁਪਤਾ ਨੇ ਦੱਸਿਆ ਕਿ ਬਾਰਦਾਨੇ ਦੀ ਮੰਡੀਆਂ ਵਿੱਚ ਤੋਟ ਹੈ ਪਰ ਇਸ ਦੇ ਆਉਣ ਸਬੰਧੀ ਖਰੀਦ ਏਜੰਸੀਆਂ ਦੇ ਮੁਖੀ ਹੀ ਦੱਸ ਸਕਦੇ ਹਨ।

ਖਰੀਦ ਕੇਂਦਰਾਂ ਵਿੱਚ ਬਾਰਦਾਨਾ ਪਹੁੰਚਿਆ: ਡਿਪਟੀ ਕਮਿਸ਼ਨਰ ਮਹਿੰਦਰ ਪਾਲ ਨੇ ਦੱਸਿਆ ਕਿ ਬਾਰਦਾਨੇ ਦੀ ਘਾਟ ਨੂੰ ਹੱਲ ਕਰ ਲਿਆ ਗਿਆ ਹੈ ਅਤੇ ਖਰੀਦ ਕੇਂਦਰਾਂ ਵਿੱਚ ਬਾਰਦਾਨਾ ਪੁੱਜਣਾ ਸ਼ੁਰੂ ਹੋ ਗਿਆ ਹੈ।

ਬਾਰਦਾਨਾ ਆਉਣ ’ਤੇ ਤੁਲਾਈ ਦਾ ਭਰੋਸਾ

ਨਥਾਣਾ (ਭਗਵਾਨ ਦਾਸ ਗਰਗ) : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸਥਾਨਕ ਮਾਰਕੀਟ ਕਮੇਟੀ ਅਤੇ ਭਾਰਤੀ ਖੁਰਾਕ ਨਿਗਮ ਦੇ ਅਧਿਕਾਰੀਆਂ ਨੂੰ ਮਿਲ ਕੇ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਕਿਸਾਨ ਆਗੂ ਰਾਮਰਤਨ ਸਿੰਘ ਅਤੇ ਅਵਤਾਰ ਸਿੰਘ ਪੂਹਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਰਕੀਟ ਕਮੇਟੀ ਵੱਲੋਂ ਦੁਕਾਨਾਂ ਦੀ ਵੰਡ ਕਰਕੇ ਭਾਰਤੀ ਖੁਰਾਕ ਨਿਗਮ ਅਤੇ ਮਾਰਕਫੈੱਡ ਨੂੰ ਅੱਧਾ ਅੱਧਾ ਹਿੱਸਾ ਦਿੱਤਾ ਗਿਆ ਸੀ। ਇੱਕ ਵਾਰ ਆੜ੍ਹਤੀਆਂ ਅਤੇ ਖਰੀਦ ਏਜੰਸੀਆਂ ਅਧਿਕਾਰੀਆਂ ਵਿਚਕਾਰ ਰੇੜਕਾ ਵੀ ਹੋਇਆ ਜਿਸ ਨੂੰ ਬਾਅਦ ਵਿੱਚ ਗੱਲਬਾਤ ਰਾਹੀੲ ਮਾਮਲਾ ਹੱਲ ਕਰ ਲਿਆ ਗਿਆ। ਆੜ੍ਹਤੀਆਂ ਵੱਲੋਂ ਇਸ ਵਿਰੋਧ ਕੀਤੇ ਜਾਣ ਕਾਰਨ 67 ਫੀਸਦੀ ਜਿਣਸ ਭਾਰਤੀ ਖੁਰਾਕ ਨਿਗਮ ਅਤੇ 33 ਫੀਸਦੀ ਕਣਕ ਮਾਰਕਫੈੱਡ ਵੱਲੋਂ ਖਰੀਦ ਕੀਤੇ ਜਾਣ ਦਾ ਸਮਝੋਤਾ ਕੀਤਾ ਗਿਆ। ਅੱਜ ਪਹਿਲੇ ਦਿਨ ਭਾਰਤੀ ਖੁਰਾਕ ਨਿਗਮ ਵੱਲੋਂ 10 ਹਜ਼ਾਰ ਗੱਟਾ ਕਣਕ ਖਰੀਦ ਕੀਤੀ ਗਈ ਜਿਸ ’ਤੇ ਅਧਿਕਾਰੀਆਂ ਨੇ ਭਰੋਸਾ ਦਿਵਾਇਆ ਕਿ ਬਾਰਦਾਨਾ ਆਉਦੇ ਸਾਰ ਖਰੀਦ ਕੀਤੀ ਫ਼ਸਲ ਦੀ ਤੁਲਾਈ ਕੀਤੀ ਜਾਵੇਗੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All