ਬਰਨਾਲਾ: ਖੇਤੀ ਕਾਨੂੰਨ ਸਰਕਾਰੀ ਖਰੀਦ ਮੰਡੀਆਂ ਦੇ ਖਾਤਮੇਂ ਦੀ ਸਾਜ਼ਿਸ਼ ਕਰਾਰ

ਬਰਨਾਲਾ: ਖੇਤੀ ਕਾਨੂੰਨ ਸਰਕਾਰੀ ਖਰੀਦ ਮੰਡੀਆਂ ਦੇ ਖਾਤਮੇਂ ਦੀ ਸਾਜ਼ਿਸ਼ ਕਰਾਰ

ਪਰਸ਼ੋਤਮ ਬੱਲੀ

ਬਰਨਾਲਾ, 19 ਸਤੰਬਰ

ਖੇਤੀ ਕਾਨੂੰਨਾਂ ਖ਼ਿਲਾਫ਼ ਇਥੇ ਰੇਲਵੇ ਸਟੇਸ਼ਨ 'ਤੇ ਲੱਗੇ ਸਾਂਝੇ ਕਿਸਾਨ ਧਰਨੇ ਦੇ ਬੁਲਾਰਿਆਂ ਨੇ ਅੱਜ ਸਰਕਾਰੀ ਖੇਤੀ ਖਰੀਦ ਮੰਡੀਆਂ ਦੀ ਖਸਤਾ ਹਾਲਤ ਬਾਰੇ ਛਪੀਆਂ ਖਬਰਾਂ ਦਾ ਗੰਭੀਰ ਨੋਟਿਸ ਲਿਆ ਤੇ ਆਖਿਆ ਕਿ ਖੇਤੀ ਕਾਨੂੰਨਾਂ ਦੇ ਹੱਕ ਵਿੱਚ ਪ੍ਰਚਾਰ ਮੌਕੇ ਸਰਕਾਰ ਕਹਿੰਦੀ ਰਹੀ ਹੈ ਕਿ ਸਰਕਾਰੀ ਮੰਡੀਆਂ ਖਤਮ ਨਹੀਂ ਹੋਣਗੀਆਂ। ਹੁਣ ਭਾਵੇਂ ਖੇਤੀ ਕਾਨੂੰਨਾਂ 'ਤੇ ਅਦਾਲਤੀ ਰੋਕ ਲੱਗੀ ਹੋਈ ਹੈ ਪਰ ਸਰਕਾਰ ਆਪਣੇ ਉਸੇ ਏਜੰਡੇ ਅਨੁਸਾਰ ਕੰਮ ਕਰ ਰਹੀ ਹੈ ਜਿਸ ਤਹਿਤ ਸਰਕਾਰੀ ਖੇਤੀ ਮੰਡੀਆਂ ਢਹਿ-ਢੇਰੀ ਹੋ ਰਹੀਆਂ ਹਨ। ਖੁਦ ਪ੍ਰਧਾਨ ਮੰਤਰੀ ਦੇ ਜੱਦੀ ਸੂਬੇ ਗੁਜਰਾਤ ਤੇ ਖੇਤੀ ਮੰਤਰੀ ਦੇ ਸੂਬੇ ਮੱਧ ਪ੍ਰਦੇਸ਼ ਵਿਚੋਂ ਖੇਤੀ ਮੰਡੀਆਂ ਦੇ ਵੱਡੀ ਗਿਣਤੀ ਵਿੱਚ ਬੰਦ ਹੋਣ ਦੀਆਂ ਖ਼ਬਰਾਂ ਆਈਆਂ ਹਨ। ਅੱਜ ਧਰਨੇ ਨੂੰ ਬਲਵੰਤ ਸਿੰਘ ਉਪਲੀ,ਕਰਨੈਲ ਸਿੰਘ ਗਾਂਧੀ, ਉਜਾਗਰ ਸਿੰਘ ਬੀਹਲਾ, ਨਛੱਤਰ ਸਿੰਘ ਸਹੌਰ, ਬਲਵਿੰਦਰ ਕੌਰ ਖੁੱਡੀ, ਪਰਮਜੀਤ ਕੌਰ, ਬਲਵੀਰ ਕੌਰ ਕਰਮਗੜ੍ਹ, ਬਲਜੀਤ ਕੌਰ ਫਰਵਾਹੀ,ਸੁਖਦਰਸ਼ਨ ਸਿੰਘ ਦੀਉਲ, ਹਰਚਰਨ ਚੰਨਾ, ਗੁਰਜੰਟ ਸਿੰਘ ਹਮੀਦੀ, ਗੁਰਨਾਮ ਸਿੰਘ ਠੀਕਰੀਵਾਲਾ, ਪ੍ਰੇਮਪਾਲ ਕੌਰ, ਰਣਧੀਰ ਸਿੰਘ ਰਾਜਗੜ੍ਹ , ਕੁਲਵੰਤ ਸਿੰਘ ਭਦੌੜ ਨੇ ਸੰਬੋਧਨ ਕੀਤਾ। ਉਧਰ ਰਿਲਾਇੰਸ ਮਾਲ 'ਤੇ ਲੱਗਿਆ ਹੋਇਆ ਧਰਨਾ ਵੀ ਪੂਰੇ ਉਤਸ਼ਾਹ ਨਾਲ ਜਾਰੀ ਰਿਹਾ। ਅੱਜ ਧਰਨੇ ਨੂੰ ਮੇਜਰ ਸਿੰਘ, ਭਜਨ ਸਿੰਘ, ਤੇਜ਼ਾ ਸਿੰਘ, ਜਗਦੇਵ ਸਿੰਘ, ਬਲਜਿੰਦਰ ਸਿੰਘ, ਵਿੱਕੀ, ਗੁਰਦੇਵ ਸਿੰਘ, ਰਾਜ ਸਿੰਘ ਬਰਨਾਲਾ, ਨਾਜਰ ਸਿੰਘ ਨੇ ਸੰਬੋਧਨ ਕੀਤਾ। ਠੀਕਰੀਵਾਲਾ ਦੀ ਸੰਗਤ ਦੇ ਲੰਗਰ ਦੀ ਸੇਵਾ ਨਿਭਾਈ। ਨਰਿੰਦਰਪਾਲ ਸਿੰਗਲਾ ਤੇ ਤੇਜਾ ਸਿੰਘ ਠੀਕਰੀਵਾਲਾ ਨੇ ਕਵਿਤਾਵਾਂ ਸੁਣਾਈਆਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਲਖਬੀਰ ਸਿੰਘ ਤੇ ਪਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਹਰੀਸ਼ ਰਾਵਤ ਨੂੰ ਕੀਤਾ ਜ਼ਿੰਮੇਵਾਰੀ ਤੋਂ ਮੁਕਤ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

* ਅਤਿਵਾਦੀ ਹਮਲਿਆਂ ਨੂੰ ਰੋਕਣ ਲਈ ਸ੍ਰੀਨਗਰ ’ਚ ਮੁੜ ਤੋਂ ਉਸਾਰੇ ਜਾ ਰਹੇ...

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

* 96,911 ਘਰੇਲੂ ਖਪਤਕਾਰਾਂ ਨੂੰ ਮਿਲੀ ਰਾਹਤ * ਬਿਨਾਂ ਕਿਸੇ ਜਾਤ-ਪਾਤ, ...

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸੰਯੁਕਤ ਕਿਸਾਨ ਮੋਰਚੇ ਦੀ ਦੋ ਮੈਂਬਰੀ ਟੀਮ ਨੇ ਵੀ ਪਿੰਡ ਿਵੱਚ ਡੇਰੇ ਲਾਏ

ਸ਼ਹਿਰ

View All