ਪਰਸ਼ੋਤਮ ਬੱਲੀ
ਬਰਨਾਲਾ, 10 ਅਗਸਤ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕੇਂਦਰੀ ‘ਅਗਨੀਪਥ ਯੋਜਨਾ’ ਖਿਲਾਫ਼ ਕਿਸਾਨਾਂ, ਮਜ਼ਦੂਰਾਂ, ਨੌਜਵਾਨ ਤੇ ਔਰਤਾਂ ਨੇ ਪ੍ਰਦਸ਼ਨ ਕਰਕੇ ਡੀਸੀ ਬਰਨਾਲਾ ਨੂੰ ਮੰਗ ਪੱਤਰ ਸੌਂਪਿਆ। ਡੀਸੀ ਕੰਪਲੈਕਸ ਵਿਖੇ ਧਰਨੇ ’ਚ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਨੇ ਕਿਹਾ ਕਿ ਕੇਂਦਰੀ ਮੋਦੀ ਸਰਕਾਰ ਨੇ ਭਾਰਤੀ ਫੌਜ ਵਿੱਚ ਭਰਤੀ ਦੇ ਪੁਰਾਣੇ ਢੰਗ ਨੂੰ ਖਤਮ ਕਰਕੇ ਨਵੀਂ ਲਿਆਂਦੀ ‘ਅਗਨੀਪਥ ਯੋਜਨਾ’ ਫੌਜ ਵਿੱਚ ਸਥਾਈ ਨੌਕਰੀਆਂ ਲਈ ਜਵਾਨਾਂ ਦੀ ਸਿੱਧੀ ਭਰਤੀ ਨੂੰ ਰੋਕ ਦਿੱਤਾ ਹੈ। ਹੁਣ ਤੋਂ ਫੌਜ ‘ਚ ਭਰਤੀ ਸਿਰਫ਼ 4 ਸਾਲਾਂ ਲਈ ਠੇਕੇ ‘ਤੇ ਹੀ ਹੋਵੇਗੀ। ਬੁਲਾਰਿਆਂ ਮੰਗ ਕੀਤੀ ਕਿ ਅਗਨੀਪਥ ਸਕੀਮ ਨੂੰ ਤੁਰੰਤ ਪੂਰੀ ਤਰ੍ਹਾਂ ਰੱਦ ਕੀਤਾ ਜਾਵੇ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਖਜ਼ਾਨਚੀ ਭਗਤ ਸਿੰਘ ਛੰਨਾ, ਦਰਸ਼ਨ ਸਿੰਘ ਭੈਣੀ ਮਹਿਰਾਜ,
ਬਲਾਕ ਆਗੂ ਬਲੌਰ ਸਿੰਘ ਛੰਨਾ, ਜਰਨੈਲ ਸਿੰਘ ਜਵੰਧਾਪਿੰਡੀ, ਮਲਕੀਤ ਸਿੰਘ ਹੇੜੀਕੇ,ਨਾਜ਼ਰ ਸਿੰਘ ਠੁੱਲੀਵਾਲ, ਦਰਸ਼ਨ ਸਿੰਘ ਚੀਮਾ, ਗੁਰੂਨਮ ਸਿੰਘ ਭੋਤਨਾ, ਕੁਲਜੀਤ ਸਿੰਘ ਵਜੀਦਕੇ, ਨਾਹਰ ਸਿੰਘ, ਕਮਲਜੀਤ ਕੌਰ ਬਰਨਾਲਾ, ਬਿੰਦਰਪਾਲ ਕੌਰ ਭਦੌੜ, ਸੁਖਦੇਵ ਕੌਰ ਠੁੱਲੀਵਾਲ, ਮਨਜੀਤ ਕੌਰ ਕਾਨ੍ਹੇਕੇ, ਸੁਖਵਿੰਦਰ ਕੌਰ ਹਮੀਦੀ ਤੇ ਲਖਵੀਰ ਕੌਰ ਹਾਜ਼ਰ ਸਨ। ਜ਼ੋਰਦਾਰ ਨਾਅਰੇਬਾਜ਼ੀ ਬਾਅਦ ਰਾਸ਼ਟਰਪਤੀ ਤੇ ਕੇਂਦਰੀ ਸਰਕਾਰ ਦੇ ਨਾਂ ਮੰਗ ਪੱਤਰ ਵੀ ਸੌਂਪਿਆ।