ਪਰਸ਼ੋਤਮ ਬੱਲੀ
ਬਰਨਾਲਾ, 4 ਅਗਸਤ
ਜਮਹੂਰੀ ਅਧਿਕਾਰ ਸਭਾ ਦੀ ਅਗਵਾਈ ਹੇਠ ਅੱਜ ਬਰਨਾਲਾ ਜ਼ਿਲ੍ਹੇ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਨੇ ਇਥੇ ਸਿਵਲ ਹਸਪਤਾਲ ਦੇ ਪਾਰਕ ਨੇੜੇ ਇਕੱਠੇ ਹੋ ਕੇ ਤੀਸਤਾ ਸੀਤਲਵਾੜ ਦੀ ਰਿਹਾਈ ਅਤੇ ਹਿਮਾਂਸ਼ੂ ਨੂੰ ਕੀਤੇ ਜੁਰਮਾਨੇ ਨੂੰ ਰੱਦ ਕੀਤੇ ਜਾਣ ਦੀ ਮੰਗ ਕੀਤੀ। ਇਸ ਤੋਂ ਬਾਅਦ ਸ਼ਹਿਰ ਵਿੱਚ ਦੀ ਮੁਜ਼ਾਹਰਾ ਕੀਤਾ ਗਿਆ। ਰਾਸ਼ਟਰਪਤੀ ਦੇ ਨਾਂ ਡੀਸੀ ਨੂੰ ਮੰਗ ਪੱਤਰ ਵੀ ਸੌਂਪਿਆ।
ਇਕੱਤਰਤਾ ਨੂੰ ਸਭਾ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਠੁੱਲੀਵਾਲ, ਸਕੱਤਰ ਸੋਹਣ ਸਿੰਘ ਮਾਝੀ, ਇਨਕਲਾਬੀ ਕੇਂਦਰ ਦੇ ਸੂਬਾ ਪ੍ਰਧਾਨ ਨਰੈਣ ਦੱਤ, ਬੀਕੇਯੂ ਉਗਰਾਹਾਂ ਦੇ ਭਗਤ ਸਿੰਘ ਛੰਨਾਂ, ਬੀਕੇਯੂ ਡਕੌਂਦਾ ਦੇ ਦਰਸ਼ਨ ਸਿੰਘ ਉਗੋਕੇ, ਬੀਕੇਯੂ ਕ੍ਰਾਂਤੀਕਾਰੀ ਦੇ ਲਖਮੀਰ ਸਿੰਘ ਦੁਲਮਸਰ ,ਡੀਐੱਮਐੱਫ਼ ਆਗੂ ਜੁਗਰਾਜ ਟੱਲੇਵਾਲ ਤੇ ਮਜ਼ਦੂਰ ਆਗੂ ਗੁਰਪ੍ਰੀਤ ਰੂੜੇਕੇ ਨੇ ਸੰਬੋਧਨ ਕੀਤਾ। ਮਹਿਲ ਕਲਾਂ ਐਕਸ਼ਨ ਕਮੇਟੀ ਮੈਂਬਰ ਨਰੈਣ ਦੱਤ ਨੇ ਸੂਚਨਾ ਦਿੱਤੀ ਕਿ 12 ਅਗਸਤ ਨੂੰ ਮਹਿਲ ਕਲਾਂ ਦੀ ਦਾਣਾ ਮੰਡੀ ਵਿੱਚ ਕਿਰਨਜੀਤ ਦਾ 25ਵਾਂ ਸ਼ਰਧਾਂਜਲੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਬਾਬੂ ਸਿੰਘ ਖੁੱਡੀ ਕਲਾਂ, ਗੁਰਪ੍ਰੀਤ ਗੋਪੀ, ਪ੍ਰੇਮਪਾਲ ਕੌਰ, ਹਰਚਰਨ ਸਿੰਘ ਚਹਿਲ, ਬਿੱਕਰ ਸਿੰਘ ਔਲਖ, ਪਰਮਜੀਤ ਜੋਧਪੁਰ, ਹਰਚਰਨ ਪੱਤੀ, ਨਰਿੰਦਰ ਸਿੰਗਲਾ ਤੇ ਗੁਲਵੰਤ ਸਿੰਘ ਹਾਜ਼ਰ ਸਨ।