ਪਰਸ਼ੋਤਮ ਬੱਲੀ
ਬਰਨਾਲਾ, 7 ਜੁਲਾਈ
32 ਜਥੇਬੰਦੀਆਂ ‘ਤੇ ਅਧਾਰਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐੱਮਐੱਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ ’ਤੇ ਲਾਇਆ ਧਰਨਾ ਅੱਜ 280ਵੇਂ ਦਿਨ ਵੀ ਬੁਲੰਦੀ ਨਾਲ ਮਘਦਾ ਰਿਹਾ। ਭਲਕੇ 8 ਜੁਲਾਈ ਨੂੰ ਪੈਟਰੋਲੀਅਮ ਪਦਾਰਥਾਂ ਤੇ ਰਸੋਈ ਗੈਸ ਕੀਮਤਾਂ’ਚ ਹੋਏ ਬੇਥਾਹ ਵਾਧੇ ਵਿਰੁੱਧ 10 ਤੋਂ 12 ਵਜੇ ਤੱਕ ਪ੍ਰਦਰਸ਼ਨ ਸਫ਼ਲ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਸਪਸ਼ਟ ਕੀਤਾ ਕਿ ਪ੍ਰਦਰਸ਼ਨ ਦੌਰਾਨ ਟਰੈਫਿਕ ਜਾਮ ਨਹੀਂ ਕੀਤਾ ਜਾਵੇਗਾ। ਅੱਜ ਦੇ ਧਰਨੇ ਨੂੰ ਬਲਵੰਤ ਸਿੰਘ ਉਪਲੀ, ਨਛੱਤਰ ਸਿੰਘ ਸਾਹੌਰ, ਮੇਲਾ ਸਿੰਘ ਕੱਟੂ, ਬਾਬੂ ਸਿੰਘ ਖੁੱਡੀ ਕਲਾਂ, ਗੁਰਮੇਲ ਸ਼ਰਮਾ, ਪਰਮਜੀਤ ਕੌਰ ਠੀਕਰੀਵਾਲਾ, ਸਰਪੰਚ ਗੁਰਚਰਨ ਸਿੰਘ ਸੁਰਜੀਤਪੁਰਾ, ਕਾਕਾ ਸਿੰਘ ਫਰਵਾਹੀ, ਬਲਵੀਰ ਕੌਰ ਕਰਮਗੜ੍ਹ ਨੇ ਸੰਬੋਧਨ ਕੀਤਾ।