ਬਰਨਾਲਾ: ਮਜ਼ਦੂਰਾਂ ਵੱਲੋਂ ਰੋਸ ਮਾਰਚ ਮਗਰੋਂ ਡੀਸੀ ਦਫ਼ਤਰ ਅੱਗੇ ਧਰਨਾ : The Tribune India

ਬਰਨਾਲਾ: ਮਜ਼ਦੂਰਾਂ ਵੱਲੋਂ ਰੋਸ ਮਾਰਚ ਮਗਰੋਂ ਡੀਸੀ ਦਫ਼ਤਰ ਅੱਗੇ ਧਰਨਾ

ਬਰਨਾਲਾ: ਮਜ਼ਦੂਰਾਂ ਵੱਲੋਂ ਰੋਸ ਮਾਰਚ ਮਗਰੋਂ ਡੀਸੀ ਦਫ਼ਤਰ ਅੱਗੇ ਧਰਨਾ

ਪਰਸ਼ੋਤਮ ਬੱਲੀ

ਬਰਨਾਲਾ, 9 ਅਗਸਤ

ਜ਼ਿਲ੍ਹੇ ਦੀਆਂ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ ਮਜ਼ਦੂਰਾਂ ਮੰਗਾਂ ਲਈ ਸਾਂਝੇ ਤੌਰ 'ਤੇ ਸ਼ਹਿਰ ਵਿੱਚ ਰੋਸ ਮਾਰਚ ਪਿੱਛੋਂ ਡੀਸੀ ਦਫ਼ਤਰ ਪੁੱਜ ਕੇ ਧਰਨਾ ਦਿੱਤਾ ਗਿਆ। ਡੀਸੀ ਰਾਹੀਂ ਸਰਕਾਰ ਨੂੰ ਮੰਗ ਪੱਤਰ ਵੀ ਭੇਜਿਆ। ਪ੍ਰਦਰਸ਼ਨ ਦੀ ਸ਼ੁਰੂਆਤ ਕੇਵਲ ਅਕਲੀਆ ਅਤੇ ਬੱਗੜ ਸਿੰਘ ਰੁੜੇਕੇ ਕਲਾਂ ਦੇ ਇਨਕਲਾਬੀ ਗੀਤਾਂ ਨਾਲ ਕੀਤੀ ਗਈ।

ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਖੁਸ਼ੀਆ ਸਿੰਘ ਤੇ ਜਗਰਾਜ ਰਾਮਾ, ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਮੱਖਣ ਰਾਮਗੜ੍ਹ ਤੇ ਸਿੰਗਾਰਾ ਸਿੰਘ ਚੁਹਾਣਕੇ, ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਲਾਭ ਸਿੰਘ ਅਕਲੀਆ ਤੇ ਭੀਮ ਸਿੰਘ, ਦਿਹਾਤੀ ਮਜ਼ਦੂਰ ਸਭਾ ਦੇ ਭੋਲਾ ਸਿੰਘ ਕਲਾਲਮਾਜਰਾ ਤੇ ਸਾਧੂ ਸਿੰਘ ਛੀਨੀਵਾਲ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਨਿੱਕਾ ਸਿੰਘ ਸੰਧੂ ਕਲਾਂ ਤੇ ਸੁਖਦੇਵ ਸਿੰਘ ਭੋਤਨਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਸਰਕਾਰ ਨੇ ਚੋਣਾਂ ਦੌਰਾਨ ਮਜ਼ਦੂਰਾਂ ਨਾਲ ਜੋ ਵਾਅਦੇ ਕੀਤੇ ਸਨ, ਪੂਰੀ ਤਰ੍ਹਾਂ ਵਿਸਾਰ ਦਿੱਤੇ ਹਨ। ਬੁਲਾਰਿਆਂ'ਚ ਬਲਵੀਰ ਸਿੰਘ ਲੋਹਗੜ੍ਹ, ਜਗਰਾਜ ਸਿੰਘ ਤਾਜੋਕੇ ,ਹਰਪ੍ਰੀਤ ਕੌਰ ਦਾਨਗੜ੍ਹ, ਹਰਪ੍ਰੀਤ ਕੌਰ ਪੱਖੋਕਲਾਂ ਸ਼ਾਮਲ ਸਨ। ਸਟੇਜ ਦਾ ਸੰਚਾਲਨ ਸ਼ਿੰਗਾਰਾ ਸਿੰਘ ਚੁਹਾਣਕੇ ਅਤੇ ਭੀਮ ਸਿੰਘ ਭੁਪਾਲ ਨੇ ਕੀਤਾ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All