DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Barnala: ਮੁਲਾਜ਼ਮਾਂ ਨੇ ਬੀ ਡੀ ਪੀ ਓ ਦਫ਼ਤਰ ਨੂੰ ਤਾਲਾ ਜੜਿਆ

ਪੰਚਾਇਤੀ ਰਾਜ ਦਫ਼ਤਰ ਦੇ ਮੁਲਾਜ਼ਮ ਤਨਖਾਹਾਂ ਨੂੰ ਤਰਸੇ

  • fb
  • twitter
  • whatsapp
  • whatsapp
featured-img featured-img
ਬੀ ਡੀ ਪੀ ਓ ਦਫ਼ਤਰ ਦੇ ਮੁੱਖ ਗੇਟ ਨੂੰ ਜਿੰਦਰਾ ਲਾਉਂਦੇ ਹੋਏ ਮੁਲਾਜ਼ਮ।
Advertisement

ਪੰਚਾਇਤੀ ਰਾਜ ਦਫ਼ਤਰ ਦੇ ਮੁਲਾਜ਼ਮਾਂ ਨੂੰ ਪਿਛਲੇ ਤਿੰਨ ਮਹੀਨੇ ਤੋਂ ਤਨਖਾਹਾਂ ਨਾ ਮਿਲਣ ਕਾਰਨ ਅੱਕੇ ਮੁਲਾਜ਼ਮਾਂ ਨੇ ਅੱਜ ਬਰਨਾਲਾ ਬਲਾਕ ਦੇ ਪੰਚਾਇਤੀ ਰਾਜ ਦਫ਼ਤਰ ਨੂੰ ਜਿੰਦਰਾ ਲਾ ਦਿੱਤਾ ਅਤੇ ਸੂਬਾ ਸਰਕਾਰ ਖ਼ਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਮੁਲਾਜ਼ਮਾਂ ਨੇ ਦੱਸਿਆ ਕਿ ਤਨਖਾਹਾਂ ਨਾ ਮਿਲਣ ਕਾਰਨ ਹੁਣ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਹੈ। ਇੱਥੇ ਹੀ ਬਸ ਨਹੀਂ ਸਗੋਂ ਹੁਣ ਰਾਸ਼ਨ ਦੀ ਦੁਕਾਨ ਵਾਲੇ ਰਾਸ਼ਨ ਅਤੇ ਦੋਧੀ ਨੇ ਦੁੱਧ ਪਾਉਣਾ ਵੀ ਬੰਦ ਕਰ ਦਿੱਤਾ ਹੈ। ਇਸ ਮੌਕੇ ਗੁਰਜਿੰਦਰ ਸਿੰਘ, ਰੁਪਿੰਦਰਪਾਲ ਸਿੰਘ, ਸੰਦੀਪ ਸਿੰਘ ਅਤੇ ਰਾਜ ਕੁਮਾਰ ਨੇ ਦੱਸਿਆ ਕਿ ਤਨਖਾਹਾਂ ਨਾ ਮਿਲਣ ਦਾ ਮੁੱਖ ਕਾਰਨ ਅਦਾਲਤੀ ਮਾਮਲਾ ਹੈ। ਡਿਪਟੀ ਕਮਿਸ਼ਨਰ ਦਫ਼ਤਰ ਬਰਨਾਲਾ ਵੱਲੋਂ ਇੱਕ ਅਦਾਲਤੀ ਕੇਸ ਵਿੱਚ ਪਏ ਮੁਆਵਜ਼ੇ ਦੀ ਰਕਮ 31,50,234/- ਰੁਪਏ ਅਦਾ ਕਰਨ ਲਈ ਪੰਚਾਇਤ ਸਮਿਤੀ ਬਰਨਾਲਾ ਦਾ ਖਾਤਾ ਮਾਨਯੋਗ ਕੋਰਟ ਵਿੱਚ ਦਿੱਤਾ ਗਿਆ ਸੀ। ਇਸ ਕਾਰਨ ਮਾਨਯੋਗ ਸਿਵਲ ਕੋਰਟ ਵੱਲੋਂ ਪੰਚਾਇਤ ਸੰਮਤੀ ਬਰਨਾਲਾ ਦੇ ਖਾਤੇ ’ਤੇ ਰੋਕ ਲਗਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅਦਾਲਤੀ ਰੋਕ ਕਾਰਨ ਦਫ਼ਤਰੀ ਮੁਲਾਜ਼ਮਾਂ ਨੂੰ ਤਨਖ਼ਾਹ ਨਹੀਂ ਮਿਲ ਰਹੀ। ਹੜਤਾਲੀ ਮੁਲਾਜ਼ਮਾਂ ਨੇ ਕਿਹਾ ਕਿ ਜਿੰਨਾ ਚਿਰ ਤਨਖਾਹਾਂ ਨਹੀਂ ਦਿੱਤੀਆਂ ਜਾਂਦੀਆਂ, ਉਦੋਂ ਤੱਕ ਦਫ਼ਤਰੀ ਕੰਮ ਪੂਰੀ ਤਰਾਂ ਠੱਪ ਰੱਖਿਆ ਜਾਵੇਗਾ।

Advertisement
Advertisement
×