ਪਰਸ਼ੋਤਮ ਬੱਲੀ
ਬਰਨਾਲਾ, 16 ਅਗਸਤ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ‘ਅਗਨੀਪਥ’ ਯੋਜਨਾ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਇੱਥੇ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ ਕਰਨ ਉਪਰੰਤ ਡੀਸੀ ਰਾਹੀਂ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਹੋਰ ਕਿਸਾਨੀ ਮਸਲਿਆਂ ਦੇ ਹੱਲ ਲਈ ਸੂਬਾ ਸਰਕਾਰ ਨੂੰ ਵੀ ਮੰਗ ਪੱਤਰ ਭੇਜਿਆ। ਧਰਨੇ ਨੂੰ ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉਗੋਕੇ, ਗੁਰਦੇਵ ਸਿੰਘ ਮਾਗੇਵਾਲ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਮਨਜੀਤ ਰਾਜ ਤੇ ਲਖਵੀਰ ਸਿੰਘ ਦੁੱਲਮਸਰ ਅਤੇ ਜੈ ਕਿਸਾਨ ਅੰਦੋਲਨ ਦੇ ਕੁਲਦੀਪ ਸਿੰਘ ਜੇਈ ਸੰਬੋਧਨ ਕੀਤਾ। ਇਨ੍ਹਾਂ ਤੋਂ ਇਲਾਵਾ ਮੇਲਾ ਸਿੰਘ ਕੱਟੂ, ਜੱਗਾ ਸਿੰਘ, ਰਣਜੀਤ ਸਿੰਘ, ਜਗਸੀਰ ਸਿੰਘ, ਗੁਰਪ੍ਰੀਤ ਗੋਪੀ ਰਾਏਸਰ, ਗੁਰਮੇਲ ਸ਼ਰਮਾ ਤੇ ਅਮਰਜੀਤ ਸਿੰਘ ਸ਼ਾਮਲ ਸਨ।