ਪਰਸ਼ੋਤਮ ਬੱਲੀ
ਬਰਨਾਲਾ, 28 ਨਵੰਬਰ
ਖੇਤੀ ਕਾਨੂੰਨਾਂ ਖ਼ਿਲਾਫ਼ ਇਥੋਂ ਦੇ ਰੇਲਵੇ ਸਟੇਸ਼ਨ ‘ਤੇ 59ਵੇਂ ਦਿਨ ਵੀ ਮੋਰਚਾ ਜਾਰੀ ਰਿਹਾ। ਅੱਜ ਇਨਕਲਾਬੀ ਕੇਂਦਰ, ਪੰਜਾਬ ਜ਼ਿਲ੍ਹਾ ਬਰਰਨਾਲਾ ਵੱਲੋਂ ਡਾ. ਰਜਿੰਦਰਪਾਲ ਦੀ ਅਗਵਾਈ ਹੇਠ ਹਰਿਆਣਾ ਤੇ ਕੇਂਦਰ ਸਰਕਾਰਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਅੱਜ ਬਲਵੰਤ ਸਿੰਘ ਉੱਪਲੀ, ਗੁਰਦੇਵ ਸਿੰਘ ਮਾਂਗੇਵਾਲ, ਅਮਰਜੀਤ ਕੌਰ, ਮਹਿਕਦੀਪ, ਗੁਰਮੀਤ ਸੁਖਪੁਰ, ਗੁਰਚਰਨ ਸਿੰਘ, ਪਰਮਿੰਦਰ ਸਿੰਘ ਹੰਡਿਆਇਆ, ਨਛੱਤਰ ਸਿੰਘ, ਕਰਨੈਲ ਸਿੰਘ ਗਾਂਧੀ , ਗੁਰਮੇਲ ਸ਼ਰਮਾ, ਨਿਰੰਜਣ ਸਿੰਘ, ਨਿਰਭੈ ਸਿੰਘ ਨੇ ਕਿਹਾ ਸੰਬੋਧਨ ਕੀਤਾ।