
ਪਰਸ਼ੋਤਮ ਬੱਲੀ
ਬਰਨਾਲਾ, 3 ਮਾਰਚ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਇਥੇ ਰੇਲਵੇ ਸਟੇਸ਼ਨ ’ਤੇ ਡਟੇ ਕਿਸਾਨਾਂ ਦਾ ਧਰਨਾ ਜਾਰੀ ਹੈ। ਅੱਜ ਦੇ ਬੁਲਾਰੇ ਗੁਰਨਾਮ ਸਿੰਘ ਠੀਕਰੀਵਾਲਾ, ਜਸਵੰਤ ਸਿੰਘ ਅਸਪਾਲ ਕਲਾਂ, ਜਸਪਾਲ ਚੀਮਾ, ਅਮਰਜੀਤ ਕੌਰ, ਬਲਬੀਰ ਕੌਰ ਰਾਮਗੜ੍ਹ, ਗੁਰਚਰਨ ਸਿੰਘ ਕੋਠੇ ਸੁਰਜੀਤਪੁਰਾ, ਪ੍ਰੇਮਪਾਲ ਕੌਰ, ਬਾਬੂ ਸਿੰਘ ਖੁੱਡੀ, ਹਰਚਰਨ ਚੰਨਾ ਤੇ ਉਜਾਗਰ ਸਿੰਘ ਬੀਹਲਾ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਤੋਂ ਸ਼ੁਰੂ ਹੋ ਕੇ ਦੇਸ਼ ਵਿਆਪੀ ਸਰੂਪ ਹਾਸਲ ਕਰ ਚੁੱਕੇ ਕਿਸਾਨ ਅੰਦੋਲਨ ਤੋਂ ਕੇਂਦਰੀ ਹਕੂਮਤ ਬੌਖਲਾਅ ਚੁੱਕੀ ਹੈ| ਅੰਦੋਲਨ ਨੂੰ ਢਾਹ ਲਾਉਣ ਲਈ ਨਿੱਤ ਨਵੀਆਂ ਚਾਲਾਂ ਚੱਲ ਰਹੀ ਹੈ| ਧਰਨੇ ਦੇ 152ਵੇਂ ਦਿਨ ਦੇ ਬਾਵਜੂਦ ਔਰਤਾਂ ਦੀ ਗਿਣਤੀ ਵੱਧ ਰਹੀ ਹੈ। ਇਸ ਮੌਕੇ ਨਰਿੰਦਰ ਕੁਮਾਰ, ਹਰਚਰਨ ਸਿੰਘ ਚਹਿਲ ਤੇ ਬਿੱਕਰ ਸਿੰਘ ਔਲਖ ਹਾਜ਼ਰ ਸਨ|
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ