ਲਖਵੀਰ ਸਿੰਘ ਚੀਮਾ
ਟੱਲੇਵਾਲ (ਬਰਨਾਲਾ), 26 ਜਨਵਰੀ
ਗਣਤੰਤਰ ਦਿਵਸ ਮੌਕੇ ਬਰਨਾਲਾ ਵਿੱਚ ਸਿਹਤ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਦੁਆਰਾ ਰਾਸ਼ਟਰੀ ਝੰਡਾ ਲਹਰਾਇਆ ਗਿਆ। ਇਸ ਦੌਰਾਨ ਆਪਣੀਆਂ ਮੰਗਾਂ ਨੂੰ ਲੈ ਕੇ ਬੇਰੁਜ਼ਗਾਰ ਅਧਿਆਪਕ ਅਤੇ ਹੋਰ ਵਿਭਾਗਾਂ ਦੇ ਮੁਲਾਜ਼ਮ ਪੁੱਜੇ, ਜਿਨ੍ਹਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨਾਲ ਮੀਟਿੰਗ ਨਾ ਕਰਵਾਏ ਜਾਣ ਦੇ ਰੋਸ ਵਿੱਚ ਬਰਨਾਲਾ ਬਠਿੰਡਾ ਸੜਕ ਜਾਮ ਕਰਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਮੌਕੇ ਸਿਹਤ ਮੰਤਰੀ ਨੂੰ ਕਾਲੀਆਂ ਝੰਡਿਆਂ ਵੀ ਦਿਖਾਈਆਂ ਗਈਆਂ। ਮੰਤਰੀ ਦੀਆਂ ਗੱਡੀਆਂ ਅੱਗੇ ਸੜਕਾਂ ਉੱਤੇ ਬੈਠੇ ਪਰਦਰਸ਼ਨਕਾਰੀਆਂ ਦੇ ਨਾਲ ਪੁਲੀਸ ਨਾਲ ਝੜਪ ਹੋਈ। ਪ੍ਰਦਰਸ਼ਨਕਾਰੀਆਂ ਨੇ ਡੀਸੀ ਕੰਪਲੈਕਸ ਦੇ ਬਾਹਰ ਸੜਕ ਉੱਤੇ ਲਗਾਇਆ ਜਾਮ ਲਾਇਆ।