DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Barnala housing scheme: ਬਰਨਾਲਾ ਵਾਸੀਆਂ ਨੂੰ ਵੱਡੀਆਂ ਸੌਗਾਤਾਂ ਮਿਲਣਗੀਆਂ: ਮੇਅਰ

ਕੱਚੇ ਘਰਾਂ ਵਾਲੇ 152 ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਸੌਂਪੇ

  • fb
  • twitter
  • whatsapp
  • whatsapp
featured-img featured-img
ਮੇਅਰ ਹਸਨ ਭਾਰਦਵਾਜ ਅਤੇ ਹਲਕਾ ਇੰਚਾਰਜ ਹਰਿੰਦਰ ਧਾਲੀਵਾਲ ਪ੍ਰਵਾਨਗੀ ਪੱਤਰ ਤਕਸੀਮ ਕਰਦੇ ਹੋਏ।
Advertisement

ਨਗਰ ਨਿਗਮ ਬਰਨਾਲਾ ਵੱਲੋਂ ਇੱਥੇ ਦਫ਼ਤਰ ਨਗਰ ਨਿਗਮ ਵਿੱਚ ਮੇਅਰ ਹਸਨ ਭਾਰਦਵਾਜ ਦੀ ਅਗਵਾਈ ਹੇਠ ਆਵਾਸ ਯੋਜਨਾ ਤਹਿਤ ਕੱਚੇ ਘਰਾਂ ਵਾਲੇ 152 ਬਰਨਾਲਾ ਵਾਸੀਆਂ ਨੂੰ ਮਕਾਨ ਉਸਾਰੀ ਲਈ ਪ੍ਰਵਾਨਗੀ ਪੱਤਰ ਤਕਸੀਮ ਕੀਤੇ ਗਏ। ਇਸ ਮੌਕੇ ਮੇਅਰ ਨੇ ਕਿਹਾ ਕਿ 152 ਵਿਅਕਤੀਆਂ ਨੂੰ ਆਵਾਸ ਯੋਜਨਾ ਦੇ ਐੱਲ ਓ ਆਈ (ਪ੍ਰਵਾਨਗੀ ਪੱਤਰ) ਦਿੱਤੇ ਗਏ ਹਨ ਜਿਨ੍ਹਾਂ ਦੇ ਕੇਸ ਮਨਜ਼ੂਰ ਹੋ ਗਏ ਹਨ। ਉਨ੍ਹਾਂ ਕਿਹਾ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੇ ਯਤਨਾਂ ਸਦਕਾ ਨਗਰ ਕੌਂਸਲ ਬਰਨਾਲਾ ਨੂੰ ਨਗਰ ਨਿਗਮ ਬਰਨਾਲਾ ਦਾ ਦਰਜਾ ਮਿਲਿਆ ਹੈ ਅਤੇ ਕਰੋੜਾਂ ਰੁਪਏ ਬਰਨਾਲਾ ਨਗਰ ਨਿਗਮ ਦੇ ਵਿਕਾਸ ਉੱਤੇ ਖਰਚੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਬਰਨਾਲਾ ਵਾਸੀਆਂ ਨੂੰ ਵੱਡੀਆਂ ਸੌਗਾਤਾਂ ਦਿੱਤੀਆਂ ਜਾਣਗੀਆਂ।

ਇਸ ਮੌਕੇ ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਬਰਨਾਲਾ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵੱਡੇ ਪੱਧਰ ਉੱਤੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ ਅਤੇ ਲਗਾਤਾਰ ਜਾਰੀ ਹਨ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, ਚੇਅਰਮੈਨ ਮਾਰਕੀਟ ਕਮੇਟੀ ਬਰਨਾਲਾ ਜਸਵਿੰਦਰ ਸਿੰਘ ਸੰਘੇੜਾ, ਕੌਂਸਲਰ ਅਤੇ ਆਗੂ ਹਾਜ਼ਰ ਸਨ।

Advertisement

Advertisement
Advertisement
×