ਸਿੱਖਿਆ ਵਿਭਾਗ ਦੇ ਪਰਖ ਸਰਵੇਖਣ ਵਿੱਚ ਬਰਨਾਲਾ ਮੋਹਰੀ
ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਵੱਲੋਂ ਸਿਹਤ ਅਤੇ ਸਿੱਖਿਆ ਵਿਭਾਗ ਸਣੇ ਅਹਿਮ ਵਿਭਾਗਾਂ ਦੀ ਕਾਰਗੁਜ਼ਾਰੀ ਦੀ ਨਜ਼ਰਸਾਨੀ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੀਟਿੰਗ ਕੀਤੀ ਗਈ। ਉਨ੍ਹਾਂ ਕਿਹਾ ਸਰਕਾਰੀ ਹਸਪਤਾਲਾਂ ਵਿਚ ਇਲਾਜ ਕਰਵਾਉਣ ਵਾਲੇ ਜ਼ਿਆਦਾਤਰ ਲੋਕ ਆਰਥਿਕ ਤੌਰ 'ਤੇ ਕਮਜ਼ੋਰ ਹੁੰਦੇ...
Advertisement
ਡਿਪਟੀ ਕਮਿਸ਼ਨਰ ਬਰਨਾਲਾ ਟੀ. ਬੈਨਿਥ ਵੱਲੋਂ ਸਿਹਤ ਅਤੇ ਸਿੱਖਿਆ ਵਿਭਾਗ ਸਣੇ ਅਹਿਮ ਵਿਭਾਗਾਂ ਦੀ ਕਾਰਗੁਜ਼ਾਰੀ ਦੀ ਨਜ਼ਰਸਾਨੀ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਮੀਟਿੰਗ ਕੀਤੀ ਗਈ।
ਉਨ੍ਹਾਂ ਕਿਹਾ ਸਰਕਾਰੀ ਹਸਪਤਾਲਾਂ ਵਿਚ ਇਲਾਜ ਕਰਵਾਉਣ ਵਾਲੇ ਜ਼ਿਆਦਾਤਰ ਲੋਕ ਆਰਥਿਕ ਤੌਰ 'ਤੇ ਕਮਜ਼ੋਰ ਹੁੰਦੇ ਹਨ। ਸਰਕਾਰ ਵੱਲੋਂ ਜਿੱਥੇ ਹਸਪਤਾਲਾਂ ਦੇ ਅੰਦਰ ਜਾਂ ਜਨ ਔਸ਼ਧੀ ਕੇਂਦਰਾਂ ਵਿੱਚ ਦਵਾਈਆਂ ਦਾ ਪ੍ਰਬੰਧ ਕੀਤਾ ਗਿਆ ਹੈ ਤੇ ਇਸ ਸਹੂਲਤ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਦਿੱਤਾ ਜਾਵੇ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵਲੋਂ ਸਿੱਖਿਆ ਵਿਭਾਗ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਵੀ ਲਿਆ ਗਿਆ। ਉਨ੍ਹਾਂ ਦੱਸਿਆ ਕਿ ਜਿੱਥੇ ਕਾਰਗੁਜ਼ਾਰੀ ਦਰਜਾ ਸੂਚਕ ਅੰਕ ਵਿਚ ਜ਼ਿਲ੍ਹਾ ਬਰਨਾਲਾ ਦੇਸ਼ ਭਰ ਵਿੱਚੋਂ ਮੋਹਰੀ ਰਿਹਾ ਹੈ, ਉਥੇ ਪਰਖ ਸਰਵੇਖਣ 2024 ਵਿਚੋਂ ਬਰਨਾਲਾ ਸੂਬੇ ਵਿਚੋਂ ਮੋਹਰੀ ਰਿਹਾ। ਇਸ ਸਰਵੇਖਣ ਵਿਦਿਅਰਥੀਆਂ ਦੀ ਕੁਆਲਿਟੀ ਸਿੱਖਿਆ, ਲਰਨਿੰਗ ਆਦਿ ਮਾਪਦੰਡਾਂ 'ਤੇ ਆਧਾਰਿਤ ਹੁੰਦਾ ਹੈ।
Advertisement
Advertisement
×