DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਰਨਾਲਾ: ਸਾਂਝੇ ਮਜ਼ਦੂਰ ਮੋਰਚੇ ਦੀ ਅਗਵਾਈ ਹੇਠ ਮਨਰੇਗਾ ਮਜ਼ਦੂਰਾਂ ਦਾ ਡੀਸੀ ਦਫ਼ਤਰ ਅੱਗੇ ਧਰਨਾ

ਪਰਸ਼ੋਤਮ ਬੱਲੀ ਬਰਨਾਲਾ, 21 ਜੂਨ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਲਈ ਇਥੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿਖੇ ਧਰਨਾ ਲਗਾਇਆ ਗਿਆ, ਜਿਸ ਵਿੱਚ ਜ਼ਿਲ੍ਹੇ ਤੋਂ ਸੈਂਕੜੇ ਮਨਰੇਗਾ ਮਜ਼ਦੂਰ ਮਰਦ-ਔਰਤਾਂ ਨੇ ਸ਼ਮੂਲੀਅਤ ਕੀਤੀ। ਧਰਨੇ ਦੀ ਸ਼ੁਰੂਆਤ ਇਨਕਲਾਬੀ...
  • fb
  • twitter
  • whatsapp
  • whatsapp
Advertisement

ਪਰਸ਼ੋਤਮ ਬੱਲੀ

ਬਰਨਾਲਾ, 21 ਜੂਨ

Advertisement

ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਮਨਰੇਗਾ ਮਜ਼ਦੂਰਾਂ ਦੀਆਂ ਮੰਗਾਂ ਲਈ ਇਥੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਵਿਖੇ ਧਰਨਾ ਲਗਾਇਆ ਗਿਆ, ਜਿਸ ਵਿੱਚ ਜ਼ਿਲ੍ਹੇ ਤੋਂ ਸੈਂਕੜੇ ਮਨਰੇਗਾ ਮਜ਼ਦੂਰ ਮਰਦ-ਔਰਤਾਂ ਨੇ ਸ਼ਮੂਲੀਅਤ ਕੀਤੀ। ਧਰਨੇ ਦੀ ਸ਼ੁਰੂਆਤ ਇਨਕਲਾਬੀ ਗਾਇਕ ਅਜਮੇਰ ਅਕਲੀਆ ਦੇ ਗੀਤਾਂ ਨਾਲ ਕੀਤੀ ਗਈ। ਸਾਂਝੇ ਮੋਰਚੇ 'ਚ ਸ਼ਾਮਲ ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਖੁਸ਼ੀਆ ਸਿੰਘ ਤੇ ਮਜ਼ਦੂਰ ਅਧਿਕਾਰ ਅੰਦੋਲਨ ਪੰਜਾਬ ਦੇ ਸੂਬਾਈ ਆਗੂ ਲਾਭ ਸਿੰਘ ਅਕਲੀਆ ਨੇ ਕਿਹਾ ਕਿ ਛੇ-ਸੱਤ ਮਹੀਨਿਆਂ ਤੋਂ ਮਨਰੇਗਾ ਮਜ਼ਦੂਰਾਂ ਤੋਂ ਕੰਮ ਕਿਤੇ ਹੋਰ ਥਾਂ ’ਤੇ ਕਰਵਾਇਆ ਜਾਂਦਾ ਹੈ ਪਰ ਹਾਜ਼ਰੀ ਪੰਜ-ਛੇ ਕਿਲੋਮੀਟਰ ਕਿਤੇ ਹੋਰ ਲਵਾਈ ਜਾਂਦੀ ਹੈ, ਜਿਸ ਕਰਕੇ ਮਨਰੇਗਾ ਮਜ਼ਦੂਰਾਂ ਨੂੰ ਪ੍ਰੇਸ਼ਾਨੀ ਤੇ ਖੱਜਲ ਖ਼ੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਗੂਆਂ ਮੰਗ ਕੀਤੀ ਕਿ ਨਿਯਮਾਂ ਅਨੁਸਾਰ ਮਜ਼ਦੂਰਾਂ ਦੀ ਰਾਇ ਨਾਲ ਹਰ ਪੰਜਾਹ ਮਜ਼ਦੂਰਾਂ ਪਿੱਛੇ ਮੇਟ ਨਿਯੁਕਤ ਕੀਤਾ ਜਾਵੇ। ਪਿੰਡਾਂ ਦੇ ਸਰਪੰਚਾਂ ਅਤੇ ਸਿਆਸੀ ਰਸੂਖਵਾਨਾ ਦੀ ਦਖ਼ਲਅੰਦਾਜ਼ੀ ਬੰਦ ਕੀਤੀ ਜਾਵੇ। ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਭੋਲਾ ਸਿੰਘ ਕਲਾਲਮਾਜਰਾ ਅਤੇ ਮਜ਼ਦੂਰ ਮੁਕਤੀ ਮੋਰਚਾ ਦੇ ਆਗੂ ਸ਼ਿੰਗਾਰਾ ਸਿੰਘ ਚੁਹਾਨਕੇ ਕਲਾਂ ਨੇ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ।

ਬੁਲਾਰਿਆਂ ਮੰਗ ਕੀਤੀ ਕਿ ਮਨਰੇਗਾ ਮਜ਼ਦੂਰਾਂ ਨੂੰ ਪੂਰਾ ਸਾਲ ਕੰਮ, 700 ਦਿਹਾੜੀ ਅਤੇ ਪਰਿਵਾਰ ਦੇ ਦੋ ਜੀਆਂ ਨੂੰ ਕੰਮ ਦੀ ਗਾਰੰਟੀ ਦਿੱਤੀ ਜਾਵੇ। ਆਗੂਆਂ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਪੱਕਾ ਮੋਰਚਾ ਲਾਇਆ ਜਾਵੇਗਾ। ਵਫ਼ਦ ਵੱਲੋਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਲਈ ਹਫ਼ਤੇ ਦਾ ਅਲਟੀਮੇਟਮ ਦਿੰਦਿਆਂ ਡੀਸੀ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਧਰਨੇ ਨੂੰ ਕਸ਼ਮੀਰ ਸਿੰਘ ਗੁਦਾਈਆਂ ਸੂਬਾ ਪ੍ਰਧਾਨ ਨਰੇਗਾ ਰੁਜ਼ਗਾਰ ਪ੍ਰਾਪਤ ਯੂਨੀਅਨ, ਨਛੱਤਰ ਸਿੰਘ ਰਾਮਨਗਰ, ਲਾਲ ਝੰਡਾ ਮਨਰੇਗਾ ਵਰਕਰ ਯੂਨੀਅਨ ਦੀ ਆਗੂ ਪਰਮਜੀਤ ਕੌਰ ਗੁੰਮਟੀ, ਹਰਚਰਨ ਸਿੰਘ ਰੂੜੇਕੇ ਕਲਾਂ ਨੇ ਸੰਬੋਧਨ ਕੀਤਾ।

Advertisement
×