DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

barnala news: ਭਲਕੇ ਪਟਿਆਲਾ ’ਚ ਗਰਜਣਗੇ ਐੱਨ ਐੱਚ ਐੱਮ ਕਾਮੇ

ਸਰਕਾਰ ਨੂੰ ਮੁਲਾਜ਼ਮਾਂ ਦੀ ਮੰਗਾਂ ਪੂਰੀਆਂ ਕਰਨ ਦੀ ਅਪੀਲ

  • fb
  • twitter
  • whatsapp
  • whatsapp
featured-img featured-img
ਜਾਣਕਾਰੀ ਦਿੰਦੇ ਹੋਏ ਐੱਨ ਐੱਚ ਐੱਮ ਮੁਲਾਜ਼ਮ ਯੂਨੀਅਨ ਆਗੂ।
Advertisement

ਨੈਸ਼ਨਲ ਹੈਲਥ ਮਿਸ਼ਨ ਪੰਜਾਬ ਦੇ ਸਮੂਹ ਮੁਲਾਜ਼ਮਾਂ ਵੱਲੋਂ ਐੱਨ ਐੱਚ ਐੱਮ ਐਂਪਲਾਈਜ਼ ਯੂਨੀਅਨ ਪੰਜਾਬ ਦੇ ਬੈਨਰ ਹੇਠ ਆਪਣੀਆਂ ਹੱਕੀ ਮੰਗਾਂ ਲਾਗੂ ਕਰਵਾਉਣ ਲਈ 15 ਦਿਨਾਂ ਤੋਂ ਹੜਤਾਲ ’ਤੇ ਚੱਲ ਰਹੇ ਹਨ, ਪਰ ਸਿਹਤ ਮੰਤਰੀ ਨਾਲ ਹੋਈ ਮੀਟਿੰਗ ਵਿੱਚ ਹਾਂ ਪੱਖੀ ਹੁੰਗਾਰਾ ਨਹੀਂ ਮਿਲਿਆ। ਸਿਹਤ ਮੰਤਰੀ ਵੱਲੋਂ ਯੂਨੀਅਨ ਆਗੂਆਂ ਅਤੇ ਸਮੁੱਚੇ ਐੱਨ ਐੱਚ ਐੱਮ ਮੁਲਾਜ਼ਮਾਂ ਨੂੰ ਨੌਕਰੀ ਤੋ ਬਰਖ਼ਾਸਤ ਕਰਨ ਦੇ ਰੋਸ ਵਜੋਂ 8 ਸਤੰਬਰ ਨੂੰ ਸਮੂਹ ਮੁਲਾਜ਼ਮ ਸਿਹਤ ਮੰਤਰੀ ਦੇ ਹਲਕੇ ਵਿੱਚ ਮੁਹਾਲੀ ਕਰਕੇ ਰੋਸ ਪ੍ਰਦਰਸ਼ਨ ਕਰਨਗੇ

ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਨੇ ਕਿਹਾ ਕਿ ਸਿਹਤ ਮੰਤਰੀ ਦੇ ਮਾੜੇ ਇਸ ਰਵੱਈਏ ਕਾਰਨ ਯੂਨੀਅਨ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ 8 ਸਤੰਬਰ ਨੂੰ ਸਿਹਤ ਮੰਤਰੀ ਪੰਜਾਬ ਦੀ ਰਿਹਾਇਸ਼ ਪਟਿਆਲਾ ਵਿਖੇ ਸੂਬਾ ਪੱਧਰੀ ਮਹਾਂ ਰੈਲੀ ਨੂੰ ਲੈ ਸਮੂਹ ਐੱਨ ਐੱਚ ਐੱਮ ਮੁਲਾਜ਼ਮਾਂ ‘ਚ ਭਾਰੀ ਜੋਸ਼ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਧਰਨੇ ਉਪਰੰਤ ਸਿਹਤ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਵੀ ਕੀਤਾ ਜਾਵੇਗਾ। ਜਨਰਲ ਸਕੱਤਰ ਰਾਮ ਸਿੰਘ ਕਪੂਰਥਲਾ ਅਤੇ ਅਮਨਦੀਪ ਸਿੰਘ ਪਟਿਆਲਾ ਨੇ ਕਿਹਾ ਕਿ ਨਿਗੂਣੀਆਂ ਤਨਖਾਹਾਂ ‘ਤੇ ਜ਼ਰੂਰੀ ਸੇਵਾਵਾਂ ਦੇ ਰਹੇ ਇਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਸੂਬਾ ਸਰਕਾਰ ਫੌਰੀ ਪੂਰਾ ਕਰੇ। ਆਗੂਆਂ ਕਿਹਾ ਕਿ ਐੱਨ ਐੱਚ ਐੱਮ ਮੁਲਾਜ਼ਮਾਂ ਦੀਆਂ ਤਨਖ਼ਾਹਾਂ ‘ਚ ਸਰਕਾਰ ਤਾਂ ਸਿਹਤ ਮੰਤਰੀ ਪੰਜਾਬ ਦੀ ਰਿਹਾਇਸ਼ ਦੇ ਬਾਹਰ ਪੱਕਾ ਧਰਨਾ ਲਗਾਉਣ ਨੂੰ ਮਜਬੂਰ ਹੋਣਗੇ। ਇਸ ਮੌਕੇ ਜਸਬੀਰ ਬਰਨਾਲਾ, ਗੁਲਸ਼ਨ ਫਰੀਦਕੋਟ, ਜਗਦੇਵ ਸਿੰਘ ਮਾਨਸਾ, ਗੋਰਵ ਅੰਮ੍ਰਿਤਸਰ, ਡਾਕਟਰ ਪੰਖੜੀ ਜਲੰਧਰ, ਡਾਕਟਰ ਸ਼ਿਵਰਾਜ ਲੁਧਿਆਣਾ, ਰਵਿੰਦਰ ਫਜਲਿਕਾ, ਦਵਿੰਦਰ ਬਰਨਾਲਾ ਆਦਿ ਆਗੂ ਵੀ ਹਾਜ਼ਰ ਸਨ।

Advertisement

Advertisement
Advertisement
×