DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Barnala News: 27 ਘੰਟੇ ਬਾਅਦ ਪਾਣੀ ਵਾਲੀ ਟੈਂਕੀ ਤੋਂ ਉਤਰਿਆ ਦਾ ਸਰਪੰਚ

ਪ੍ਰਸ਼ਾਸਨ ਨਾਲ ਸਹਿਮਤੀ ਤੋਂ ਬਾਅਦ ਸੰਘਰਸ਼ ਨੂੰ ਵੱਡੀ ਜਿੱਤ ਕਰਾਰ

  • fb
  • twitter
  • whatsapp
  • whatsapp
Advertisement

ਜ਼ਿਲ੍ਹਾ ਬਰਨਾਲਾ ਦੇ ਵਿਧਾਨ ਸਭਾ ਹਲਕਾ ਮਹਿਲ ਕਲਾਂ ਅਧੀਨ ਪੈਂਦੇ ਪਿੰਡ ਕਲਾਲਮਾਜਰਾ ਵਿੱਚ ਪੰਚਾਇਤੀ ਅਧਿਕਾਰਾਂ ਨੂੰ ਲੈ ਕੇ ਚੱਲ ਰਿਹਾ ਸੰਘਰਸ਼ ਉਸ ਵੇਲੇ ਸਮਾਪਤ ਹੋਇਆ, ਜਦੋਂ ਸਰਪੰਚ ਜਗਜੀਵਨ ਸਿੰਘ ਨੂੰ 27 ਘੰਟਿਆਂ ਬਾਅਦ ਵਾਟਰ ਵਰਕਸ ਦੀ ਟੈਂਕੀ ਤੋਂ ਸੁਰੱਖਿਅਤ ਥੱਲੇ ਉਤਾਰ ਲਿਆ ਗਿਆ। ਪ੍ਰਸ਼ਾਸਨ ਨਾਲ ਗੱਲਬਾਤ ਤੋਂ ਬਾਅਦ ਬਣੀ ਸਹਿਮਤੀ ਨੂੰ ਪਿੰਡ ਵਾਸੀਆਂ, ਪੰਚਾਇਤ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਹੱਥ ਖੜ੍ਹੇ ਕਰਕੇ ਮਨਜ਼ੂਰੀ ਦਿੱਤੀ ਗਈ ਅਤੇ ਇਸ ਨੂੰ ਸੰਘਰਸ਼ ਦੀ ਵੱਡੀ ਜਿੱਤ ਕਰਾਰ ਦਿੱਤਾ ਗਿਆ।

ਪਿੰਡ ਵਿੱਚ ਪ੍ਰਬੰਧਕ ਲਗਾਏ ਜਾਣ ਦੇ ਰੋਸ ਵਿੱਚ ਸਰਪੰਚ ਜਗਜੀਵਨ ਸਿੰਘ ਪੰਚਾਂ ਸਮੇਤ ਵਾਟਰ ਵਰਕਸ ਦੀ ਟੈਂਕੀ ਉੱਤੇ ਚੜ੍ਹ ਗਿਆ ਸੀ‌।

Advertisement

ਇਸ ਮੌਕੇ ਭਾਈ ਲਾਲੋ ਪੰਜਾਬੀ ਮੰਚ ਦੇ ਆਗੂ ਹਰਜੀਤ ਸਿੰਘ ਖਿਆਲੀ, ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਨਾਥ ਸਿੰਘ ਹਮੀਦੀ, ਹੋਪ ਫਾਰ ਮਹਿਲ ਕਲਾਂ ਦੇ ਆਗੂ ਕੁਲਵੰਤ ਸਿੰਘ ਟਿੱਬਾ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਹਲਕਾ ਇੰਚਾਰਜ ਗੁਰਜੰਟ ਸਿੰਘ ਇਅਤੇ ਸਮਾਜ ਸੇਵੀ ਭਾਨ ਸਿੰਘ ਜੱਸੀ ਨੇ ਕਿਹਾ ਕਿ ਇੱਕ ਪਾਸੇ ਸਰਕਾਰਾਂ ਪੰਚਾਇਤਾਂ ਨੂੰ ਵੱਧ ਅਧਿਕਾਰ ਦੇਣ ਦੇ ਦਾਅਵੇ ਕਰਦੀਆਂ ਹਨ, ਜਦਕਿ ਦੂਜੇ ਪਾਸੇ ਚੁਣੇ ਹੋਏ ਸਰਪੰਚਾਂ ਦੇ ਕੰਮਾਂ ਵਿੱਚ ਰੁਕਾਵਟਾਂ ਪਾਈਆਂ ਜਾ ਰਹੀਆਂ ਹਨ।

Advertisement

ਉਨ੍ਹਾਂ ਕਿਹਾ ਕਿ ਸਰਪੰਚਾਂ ਨਾਲ ਹੋ ਰਹੀ ਧੱਕੇਸ਼ਾਹੀ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਪੰਚਾਇਤਾਂ ਦੇ ਹੱਕਾਂ ਦੀ ਲੜਾਈ ਜਾਰੀ ਰਹੇਗੀ।ਪ੍ਰਸ਼ਾਸਨ ਨਾਲ ਗੱਲਬਾਤ ਤੋਂ ਬਾਅਦ ਬੀਡੀਪੀਓ ਮਹਿਲ ਕਲਾਂ ਭੂਸ਼ਣ ਕੁਮਾਰ, ਤਹਿਸੀਲਦਾਰ ਸੁਖਬੀਰ ਸਿੰਘ ਅਤੇ ਥਾਣਾ ਮਹਿਲ ਕਲਾਂ ਦੇ ਮੁਖੀ ਕੁਲਵਿੰਦਰ ਸਿੰਘ ਧਾਲੀਵਾਲ ਭਰੇ ਇਕੱਠ ਵਿੱਚ ਪਹੁੰਚੇ ਅਤੇ ਭਰੋਸਾ ਦਿੱਤਾ ਕਿ ਸਰਪੰਚ ਜਗਜੀਵਨ ਸਿੰਘ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੋਵੇਗੀ ਅਤੇ ਨਾ ਹੀ ਪਿੰਡ ਵਿੱਚ ਕੋਈ ਪ੍ਰਬੰਧਕ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਗ੍ਰਾਮ ਪੰਚਾਇਤ ਕੋਰਮ ਪੂਰਾ ਕਰਕੇ ਪਿੰਡ ਦੇ ਵਿਕਾਸ ਕੰਮ ਅੱਗੇ ਵਧਾਏ। ਸਹਿਮਤੀ ਤੋਂ ਬਾਅਦ ਅਧਿਕਾਰੀਆਂ ਵੱਲੋਂ ਟੈਂਕੀ ਉੱਤੇ ਚੜ੍ਹ ਕੇ ਸਰਪੰਚ ਜਗਜੀਵਨ ਸਿੰਘ ਨੂੰ ਜੂਸ ਪਿਲਾਇਆ ਗਿਆ ਅਤੇ ਉਨ੍ਹਾਂ ਨੂੰ ਸੁਰੱਖਿਅਤ ਥੱਲੇ ਉਤਾਰਿਆ ਗਿਆ।

Advertisement
×