DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬਰਨਾਲਾ: ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਅਮਰੀਕੀ ਇਜ਼ਰਾਈਲੀ ਹਮਲੇ ਵਿਰੁੱਧ ਮੁਜ਼ਾਹਰਾ

ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੱਦੇ ’ਤੇ ਅੱਜ ਬਰਨਾਲਾ ਜ਼ਿਲ੍ਹੇ ਦੀਆਂ ਸਮੂਹ ਜਨਤਕ ਜਮਹੂਰੀ ਜਥੇਬੰਦੀਆਂ ਨੇ ਅਮਰੀਕਾ ਤੇ ਇਜ਼ਰਾਈਲ ਵੱਲੋਂ ਇਰਾਨ ਵਿਰੁੱਧ ਕੀਤੇ ਹਮਲੇ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ। ਸਥਾਨਕ ਕਚਹਿਰੀ ਚੌਕ ਵਿਚ ਰੈਲੀ ਕਰਨ ਉਪਰੰਤ ਰੋਹ ਭਰਪੂਰ ਮੁਜ਼ਾਹਰਾ...

  • fb
  • twitter
  • whatsapp
  • whatsapp
Advertisement

ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੱਦੇ ’ਤੇ ਅੱਜ ਬਰਨਾਲਾ ਜ਼ਿਲ੍ਹੇ ਦੀਆਂ ਸਮੂਹ ਜਨਤਕ ਜਮਹੂਰੀ ਜਥੇਬੰਦੀਆਂ ਨੇ ਅਮਰੀਕਾ ਤੇ ਇਜ਼ਰਾਈਲ ਵੱਲੋਂ ਇਰਾਨ ਵਿਰੁੱਧ ਕੀਤੇ ਹਮਲੇ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ। ਸਥਾਨਕ ਕਚਹਿਰੀ ਚੌਕ ਵਿਚ ਰੈਲੀ ਕਰਨ ਉਪਰੰਤ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ।

ਰੈਲੀ ਨੂੰ ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੋਹਣ ਸਿੰਘ ਮਾਝੀ, ਇਨਕਲਾਬੀ ਕੇਂਦਰ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਡਾ. ਰਾਜਿੰਦਰ ਪਾਲ, ਸਾਬਕਾ ਸਿਵਲ ਸਰਜਨ ਡਾ. ਜਸਵੀਰ ਸਿੰਘ ਔਲਖ, ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਮਾਨ, ਬੀਕਯੂ ਉਗਰਾਹਾਂ ਦੇ ਦਰਸ਼ਨ ਸਿੰਘ ਚੀਮਾ, ਬੀਕੇਯੂ ਕਰਾਂਤੀਕਾਰੀ ਦੇ ਮਨਜੀਤ ਰਾਜ, ਡੀਟੀਐੱਫ ਜ਼ਿਲ੍ਹਾ ਪ੍ਰਧਾਨ ਰਾਜੀਵ ਕੁਮਾਰ, ਸੂਬਾਈ ਮੁਲਾਜ਼ਮ ਆਗੂ ਕਰਮਜੀਤ ਬੀਹਲਾ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾ ਆਗੂ ਰਾਜਿੰਦਰ ਭਦੌੜ, ਮੁਸਲਿਮ ਭਾਈਚਾਰੇ ਦੇ ਇਕਬਾਲਦੀਨ ਬਾਠਾਂ, ਇਰਫ਼ਾਨ ਮੁਹੰਮਦ, ਲਿਬਰੇਸ਼ਨ ਦੇ ਹਰਮਨਜੀਤ ਸਿੰਘ, ਮਜ਼ਦੂਰ ਅਧਿਕਾਰ ਅੰਦੋਲਨ ਦੇ ਸੂਬਾ ਪ੍ਰਧਾਨ ਲਾਭ ਸਿੰਘ ਅਕਲੀਆ ਤੇ ਸੀਪੀਆਈ ਜ਼ਿਲ੍ਹਾ ਸਕੱਤਰ ਖੁਸ਼ੀਆ ਸਿੰਘ ਆਦਿ ਨੇ ਸੰਬੋਧਨ ਕੀਤਾ।

Advertisement

Advertisement
Advertisement
×