ਬਰਨਾਲਾ ਸਾਂਝਾ ਕਿਸਾਨ ਮੋਰਚਾ: ਸਰਕਾਰ ’ਤੇ ਚੋਰ ਮੋਰੀਆਂ ਰਾਹੀਂ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਦਾ ਦੋਸ਼

ਬਰਨਾਲਾ ਸਾਂਝਾ ਕਿਸਾਨ ਮੋਰਚਾ: ਸਰਕਾਰ ’ਤੇ ਚੋਰ ਮੋਰੀਆਂ ਰਾਹੀਂ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਦਾ ਦੋਸ਼

ਪਰਸ਼ੋਤਮ ਬੱਲੀ

ਬਰਨਾਲਾ, 19 ਜੂਨ

ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐੱਮਐੱਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ ਅੱਜ 262ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਰਿਹਾ। ਅੱਜ ਬੁਲਾਰਿਆਂ ਨੇ ਤਿੰਨ ਖੇਤੀ ਕਾਨੂੰਨਾਂ ਦੇ ਪੇਂਡੂ ਸਭਿਆਚਾਰ ਤੇ ਜੀਵਨ-ਜਾਚ ਉਪਰ ਭਵਿੱਖ 'ਚ ਪੈਣ ਵਾਲੇ ਮਾਰੂ ਅਸਰਾਂ ਬਾਰੇ ਚਰਚਾ ਕੀਤੀ। ਧਰਨੇ ਨੂੰ ਬਲਵੰਤ ਸਿੰਘ ਉਪਲੀ, ਕਰਨੈਲ ਸਿੰਘ ਗਾਂਧੀ, ਗੁਰਦੇਵ ਸਿੰਘ ਮਾਂਗੇਵਾਲ, ਬਾਬੂ ਸਿੰਘ ਖੁੱਡੀ ਕਲਾਂ, ਅਮਰਜੀਤ ਕੌਰ, ਸਰਪੰਚ ਗੁਰਚਰਨ ਸਿੰਘ ਸੁਰਜੀਤਪੁਰਾ, ਪੰਜਾਬ ਸਿੰਘ ਠੀਕਰੀਵਾਲਾ, ਹਰਚਰਨ ਚੰਨਾ, ਗੋਰਾ ਸਿੰਘ ਢਿੱਲਵਾਂ, ਬਲਜੀਤ ਚੌਹਾਨਕੇ, ਗੁਰਦਰਸ਼ਨ ਸਿੰਘ ਦਿਉਲ, ਬਲਵੀਰ ਕੌਰ ਕਰਮਗੜ੍ਹ ਨੇ ਸੰਬੋਧਨ ਕੀਤਾ।

ਬੁਲਾਰਿਆਂ ਨੇ ਕਿਹਾ ਕਿ ਹਾਲ ਦੀ ਘੜੀ ਸੁਪਰੀਮ ਕੋਰਟ ਵੱਲੋਂ ਮੁਅੱਤਲ ਕੀਤੇ ਇਹ ਕਾਲੇ ਖੇਤੀ ਕਾਨੂੰਨਾਂ ਨੂੰ ਸਰਕਾਰਾਂ ਚੋਰ ਮੋਰੀਆਂ ਰਾਹੀਂ ਲਾਗੂ ਕਰ ਰਹੀਆਂ ਹਨ। ਜਿਨ੍ਹਾਂ ਦੇ ਮਾਰੂ ਅਸਰ ਦਿਖਣੇ ਸ਼ੁਰੂ ਵੀ ਹੋ ਗਏ ਹਨ। ਜਿਵੇਂ ਇਸ ਸਾਲ ਹਰਿਆਣਾ ਸਰਕਾਰ ਦੇ ਅਦਾਰੇ ਹੈਫੇਡ ਨੇ ਸਰ੍ਹੋਂ ਦੀ ਖਰੀਦ ਨਹੀਂ ਕੀਤੀ। ਅੱਜ ਰੁਲਦੂ ਸਿੰਘ ਸ਼ੇਰੋਂ ਨੇ ਗੀਤ ਸੁਣਾਏ। ਰਾਜਵਿੰਦਰ ਸਿੰਘ ਮੱਲੀ ਤੇ ਜਗਰਾਜ ਸਿੰਘ ਠੁੱਲੀਵਾਲ ਦੇ ਕਵੀਸ਼ਰੀ ਜਥੇ ਨੇ ਜੋਸ਼ੀਲੀਆਂ ਵਾਰਾਂ ਗਾ ਕੇ ਰੰਗ ਬੰਨਿਆ।

 

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All