ਨੈੱਟਬਾਲ ਵਿੱਚ ਬਰਨਾਲਾ ਦੀ ਟੀਮ ਅੱਵਲ
ਬਰਨਾਲਾ ਦੇ ਜੂਨੀਅਰ ਲੜਕਿਆਂ ਦੀ ਨੈੱਟਬਾਲ ਦੀ ਟੀਮ ਨੇ ਪੰਜਾਬ ਸਟੇਟ ਨੈੱਟਬਾਲ ਚੈਂਪੀਅਨਸ਼ਿਪ 2025-26 ਵਿੱਚ ਸੋਨੇ ਦਾ ਤਗ਼ਮਾ ਜਿੱਤਿਆ ਪਿਛਲੇ ਦਿਨੀਂ ਪੰਜਾਬ ਦੀਆਂ 18ਵੀਆਂ ਜੂਨੀਅਰ ਅਤੇ 22ਵੀਆਂ ਸੀਨੀਅਰ ਸਟੇਟ ਨੈੱਟਬਾਲ ਖੇਡਾਂ ਨੈੱਟਬਾਲ ਪ੍ਰਮੋਸ਼ਨ ਐਸੋਸੀਏਸ਼ਨ ਪੰਜਾਬ ਵੱਲੋਂ ਬਾਬਾ ਫਰੀਦ ਪਬਲਿਕ ਸੀਨੀਅਰ...
ਬਰਨਾਲਾ ਦੇ ਜੂਨੀਅਰ ਲੜਕਿਆਂ ਦੀ ਨੈੱਟਬਾਲ ਦੀ ਟੀਮ ਨੇ ਪੰਜਾਬ ਸਟੇਟ ਨੈੱਟਬਾਲ ਚੈਂਪੀਅਨਸ਼ਿਪ 2025-26 ਵਿੱਚ ਸੋਨੇ ਦਾ ਤਗ਼ਮਾ ਜਿੱਤਿਆ ਪਿਛਲੇ ਦਿਨੀਂ ਪੰਜਾਬ ਦੀਆਂ 18ਵੀਆਂ ਜੂਨੀਅਰ ਅਤੇ 22ਵੀਆਂ ਸੀਨੀਅਰ ਸਟੇਟ ਨੈੱਟਬਾਲ ਖੇਡਾਂ ਨੈੱਟਬਾਲ ਪ੍ਰਮੋਸ਼ਨ ਐਸੋਸੀਏਸ਼ਨ ਪੰਜਾਬ ਵੱਲੋਂ ਬਾਬਾ ਫਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਛੱਤਿਆਣਾ ਜ਼ਿਲ੍ਹਾ ਮੁਕਤਸਰ ਸਾਹਿਬ ਵਿੱਚ ਕਰਵਾਈਆਂ ਗਈਆਂ। ਕੋਚ ਜਸ਼ਨਦੀਪ ਸਿੰਘ ਨੇ ਦੱਸਿਆ ਕਿ ਬਰਨਾਲਾ ਦੇ ਜੂਨੀਅਰ ਲੜਕਿਆਂ ਦੀ ਟੀਮ ਨੇ ਲੁਧਿਆਣਾ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਸੀਨੀਅਰ ਮੁੰਡੇ ਕੁੜੀਆਂ ਦੀਆਂ ਟੀਮਾਂ ਨੇ ਵੀ ਤੀਜਾ ਸਥਾਨ ਹਾਸਲ ਕੀਤਾ। ਪੰਜਾਬ ਸਟੇਟ ਨੈੱਟਬਾਲ ਚੈਂਪੀਅਨਸ਼ਿਪ 2025-26 ਵਿੱਚ ਬਰਨਾਲਾ ਦੇ ਜੂਨੀਅਰ ਲੜਕਿਆਂ ਦੀ ਟੀਮ ਦੀ ਇਸ ਮਾਣਮੱਤੀ ਪ੍ਰਾਪਤੀ ਅਤੇ ਸੀਨੀਅਰ ਵਰਗ ’ਚ ਮੁੰਡੇ ਕੁੜੀਆਂ ਦੀ ਟੀਮ ਵੱਲੋਂ ਤੀਜਾ ਸਥਾਨ ਹਾਸਲ ਕਰਨ ’ਤੇ ਬਰਨਾਲਾ ਦੇ ਡਿਪਟੀ ਕਮਿਸ਼ਨਰ ਟੀ ਬੈਨਿਥ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਨੀਤਇੰਦਰ ਸਿੰਘ ਨੇ ਖਿਡਾਰੀਆਂ ਨੂੰ ਮੁਬਾਰਕਬਾਦ ਦਿੱਤੀ। ਇਸ ਮੌਕੇ ਮੈਨੇਜਰ ਅਮਨ ਸ਼ਰਮਾ, ਗੁਰਜੋਤ ਸਿੰਘ, ਡੀਐਮ ਸਿਮਰਦੀਪ ਸਿੰਘ, ਮਨਜੀਤ ਸਿੰਘ, ਬਾਬਾ ਫਰੀਦ ਸਕੂਲ ਦੇ ਐੱਮ ਡੀ ਹਰਜੀਤ ਸਿੰਘ, ਨਰੇਸ਼ ਕੁਮਾਰ, ਪਲਵੀ ਰਾਣਾ, ਦਵਿੰਦਰ ਪ੍ਰਸਾਦ ਹਾਜ਼ਰ ਸਨ।

